25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-03-2026

ਚੋਣ ਕਮਿਸ਼ਨ ਅੱਜ ਸ਼ਾਮ 4 ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਲਈ ਚੋਣਾਂ ਦੀਆਂ ਤਰੀਕਾਂ ਦਾ ਕਰੇਗਾ ਐਲਾਨ

ਨਵੀਂ ਦਿੱਲੀ, 15 ਮਾਰਚ (ਪੀ.ਟੀ.ਆਈ.)- ਚੋਣ ਕਮਿਸ਼ਨ ਐਤਵਾਰ ਸ਼ਾਮ ਨੂੰ ਅਸਾਮ, ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ...

ਅਜੀਤ ਡੈਸਕ 15-03-2026

ਨਵੀਂ ਦਿੱਲੀ, 15 ਮਾਰਚ (ਪੀ.ਟੀ.ਆਈ.)- ਚੋਣ ਕਮਿਸ਼ਨ ਐਤਵਾਰ ਸ਼ਾਮ ਨੂੰ ਅਸਾਮ, ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ।

ਚੋਣ ਅਥਾਰਟੀ ਨੇ ਸਮਾਂ-ਸਾਰਣੀ ਦਾ ਐਲਾਨ ਕਰਨ ਲਈ ਸ਼ਾਮ 4 ਵਜੇ ਇਕ ਪ੍ਰੈਸ ਕਾਨਫਰੰਸ ਬੁਲਾਈ ਹੈ। ਇਨ੍ਹਾਂ ਵਿਧਾਨ ਸਭਾਵਾਂ ਦੇ ਕਾਰਜਕਾਲ ਮਈ ਅਤੇ ਜੂਨ ਵਿਚ ਵੱਖ-ਵੱਖ ਤਰੀਕਾਂ ਨੂੰ ਖਤਮ ਹੋ ਰਹੇ ਹਨ।
4 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਦੀਆਂ ਅੰਤਿਮ ਵੋਟਰ ਸੂਚੀਆਂ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਦੇ ਹਿੱਸੇ ਵਜੋਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।

ਪਿਛਲੀ ਖ਼ਬਰ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦਾ ਇੰਚਾਰਜ ਥਾਪਿਆ ਅਗਲੀ ਖ਼ਬਰ ਬੀਐਸਪੀ ਦੇ ਸੰਸਥਾਪਕ ਕਾਂਸ਼ੀ ਰਾਮ ਦੇ ਜਨਮਦਿਨ 'ਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ