25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-03-2026

ਸੜਕ ਹਾਦਸੇ ਵਿਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 16 ਮਾਰਚ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਕਰਤਾਰਪੁਰ ਰੋਡ 'ਤੇ ਬ੍ਰਿਗੇਡੀਅਰ ਕੰਟੀਨ ਸਾਹਮਣੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਦਿੱਤੀ ਗਈ ਸੀ...

ਅਜੀਤ ਡੈਸਕ 16-03-2026

ਕਪੂਰਥਲਾ, 16 ਮਾਰਚ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਕਰਤਾਰਪੁਰ ਰੋਡ 'ਤੇ ਬ੍ਰਿਗੇਡੀਅਰ ਕੰਟੀਨ ਸਾਹਮਣੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਦਿੱਤੀ ਗਈ ਸੀ, ਜਿਸ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ, ਜਿਸਨੂੰ ਪਰਿਵਾਰਕ ਮੈਂਬਰਾਂ ਨੇ ਜਲੰਧਰ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਸੀ। ਜਿਸਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਸਬ ਇੰਸਪੈਕਟਰ ਸ਼ਿਵਰਾਜ ਚੌਹਾਨ ਨੇ ਦੱਸਿਆ ਕਿ ਜਤਿੰਦਰ ਸਿੰਘ ਪੁੱਤਰ ਸਤਨਾਮ ਵਾਸੀ ਡਿਫੈਂਸ ਕਾਲੋਨੀ ਜੋ ਕਿ ਬੀਤੀ 11 ਮਾਰਚ ਨੂੰ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ ਸੀ, ਜਿਸਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ, ਜਿਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਜੰਮੂ ਤੋਂ ਅਖਨੂਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ, 2 ਦੀ ਮੌਤ, 23 ਜ਼ਖਮੀ ਅਗਲੀ ਖ਼ਬਰ ਈਰਾਨ ਵਲੋਂ ਸ਼ਿਪਿੰਗ ’ਤੇ ਸ਼ਿਕੰਜਾ ਕੱਸਣ ਤੇ ਦੁਬਈ ਹਵਾਈ ਅੱਡੇ ’ਤੇ ਹਮਲੇ ਨਾਲ ਊਰਜਾ ਸੰਕਟ ਵਧਿਆ