27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-03-2026

ਪੰਜਾਬ-ਰਾਜਸਥਾਨ ਬਾਰਡਰ 'ਤੇ ਬੱਸ ਤੇ ਟਰੱਕ ਦੀ ਟੱਕਰ 'ਚ 5 ਮੌਤਾਂ

ਅਬੋਹਰ, 18 ਮਾਰਚ - ਇਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਵਿਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਤੋਂ ਤੁਰੰਤ ਬਾਅਦ ਬੱਸ ਨੂੰ....

ਅਜੀਤ ਡੈਸਕ 18-03-2026

ਅਬੋਹਰ, 18 ਮਾਰਚ - ਇਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਵਿਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਵਿਚ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ 'ਤੇ ਪਹੁੰਚੀਆਂ। ​ਐਸ.ਡੀ.ਐਮ. ਸੰਜੇ ਕੁਮਾਰ ਅਤੇ ਰਾਵਤਸਰ ਪੁਲਿਸ ਨੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ​ਪੁਲਿਸ ਅਧਿਕਾਰੀ ਧਰਮਿੰਦਰ ਮੋਚੀ ਅਤੇ ਹੋਰ ਟੀਮਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੀੜਤ ਪਰਿਵਾਰਾਂ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਪਿਛਲੀ ਖ਼ਬਰ ਸਵਾ ਮਹੀਨੇ ਤੋਂ ਗਾਇਬ ਨੌਜਵਾਨ ਬੰਧੂਆਂ ਮਜ਼ਦੂਰੀ ਤੋਂ ਭੱਜ ਕੇ ਘਰ ਆਇਆ ਅਗਲੀ ਖ਼ਬਰ ਰਾਜ ਸਭਾ ਦੇ 37 ਮੈਂਬਰਾਂ ਨੂੰ ਵਿਦਾਇਗੀ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸੰਬੋਧਨ