28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-03-2026

ਯੂਨਾਈਟਡ ਅਕਾਲੀ ਦਲ ਵਲੋਂ ਰੋਸ ਮਾਰਚ

ਬਠਿੰਡਾ, 18 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਯੂਨਾਈਟਡ ਅਕਾਲੀ ਦਲ ਦੇ ਵਰਕਰਾਂ ਨੇ ਸਥਾਨਕ ਟੀਚਰਜ਼ ਹੋਮ ਵਿਚ ਮੀਟਿੰਗ ਤੋਂ ਬਾਅਦ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ...

ਅਜੀਤ ਡੈਸਕ 18-03-2026

ਬਠਿੰਡਾ, 18 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਯੂਨਾਈਟਡ ਅਕਾਲੀ ਦਲ ਦੇ ਵਰਕਰਾਂ ਨੇ ਸਥਾਨਕ ਟੀਚਰਜ਼ ਹੋਮ ਵਿਚ ਮੀਟਿੰਗ ਤੋਂ ਬਾਅਦ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਯਾਦ ਪੱਤਰ ਸੌਂਪਿਆ। ਪਾਰਟੀ ਨੇ ਜਿਉਂਦ ਪਿੰਡ ਦੇ ਕਿਸਾਨਾਂ ‘ਤੇ ਤਸ਼ੱਦਦ ਅਤੇ ਗੁਰਦਾਸਪੁਰ ਦੇ ਨੌਜਵਾਨ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਪੁਲਿਸ ਕਾਰਵਾਈ ਦੀ ਨਿੰਦਾ ਕਰਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲਿਆਂ ਵਿਚ ਸਖ਼ਤ ਕਾਨੂੰਨ ਅਤੇ ਕਿਸਾਨ ਮਸਲਿਆਂ ਦੇ ਹੱਲ ਦੀ ਮੰਗ ਵੀ ਕੀਤੀ ਗਈ। ਪਾਰਟੀ ਆਗੂ ਗੁਰਦੀਪ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਡਾਲਾ, ਰਮਨਦੀਪ ਸਿੰਘ ਰਮੀਤਾ ਅਤੇ ਬੂਟਾ ਸਿੰਘ ਰਣਸੀਂਹ ਨੇ ਸਰਕਾਰ ‘ਤੇ ਕਾਨੂੰਨ-ਵਿਵਸਥਾ ਅਤੇ ਮਾਫੀਆ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ।

ਪਿਛਲੀ ਖ਼ਬਰ ਯੂ.ਪੀ.ਐਸ.ਸੀ ਵਿੱਚ ਕਾਮਯਾਬ ਵਿਦਿਆਰਥੀ ਪੰਜਾਬ ਵਿਧਾਨ ਸਭਾ ਵਿਚ ਸਨਮਾਨਿਤ ਅਗਲੀ ਖ਼ਬਰ ਮੁਹਾਲੀ ਜ਼ਿਲ੍ਹਾ ਅਦਾਲਤ ਵਿਖੇ ਬਾਰ ਐਸੋਸੀਏਸ਼ਨ ਚੋਣਾਂ ਲਈ ਵੋਟਿੰਗ ਜਾਰੀ