ਸੰਗਰੂਰ, 18 ਮਾਰਚ (ਧੀਰਜ ਪਸੌਰੀਆ) - ਪੰਜਾਬ ਦੀਆਂ ਸੜਕਾਂ 'ਤੇ ਆਉਣ ਵਾਲੇ 6 ਮਹੀਨਿਆਂ ਤੱਕ ਕੋਈ ਵੀ ਪਸ਼ੂ ਧਨ ਨਹੀਂ ਦਿਸੇਗਾ। ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਸੰਗਰੂਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸੰਬੰਧੀ ਜਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਨ੍ਹਾਂ ਮੀਟਿੰਗਾਂ ਦੇ ਵਿਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਗਊਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਆਹੁਦੇਦਾਰ ਸ਼ਾਮਿਲ ਹੁੰਦੇ ਹਨ। ਅੱਜ ਸੰਗਰੂਰ ਵਿਚ ਵੀ ਪ੍ਰਸ਼ਾਸਨਿਕ ਅਧਿਕਾਰੀਆਂ, ਗਊਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਸਮਾਜ ਸੇਵੀਆਂ ਨਾਲ ਇਸ ਮੁੱਦੇ 'ਤੇ ਬੈਠਕ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਤਰਾਸਦੀ ਹੈ ਕਿ ਗਊਸ਼ਾਲਾਵਾਂ ਹੋਣ ਦੇ ਬਾਵਜੂਦ ਲਾਵਾਰਸ ਪਸ਼ੂ ਸੜਕਾਂ 'ਤੇ ਰੁਲ ਰਹੇ ਹਨ। ਕਈ ਸਰਕਾਰੀ ਗਊਸ਼ਾਲਾਵਾਂ ਖਾਲੀ ਪਈਆਂ ਹਨ। ਸੰਗਰੂਰ ਦੀ ਸਰਕਾਰੀ ਗਊਸ਼ਾਲਾ ਝਨੇੜੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗਊਸ਼ਾਲਾ ਵਿਚ 5000 ਗਊ ਧਨ ਰੱਖਣ ਦੀ ਸਮਰੱਥਾ ਹੈ, ਪਰ ਇੱਥੇ ਸਿਰਫ 237 ਗਊ ਧਨ ਰੱਖਿਆ ਜਾ ਰਿਹਾ ਹੈ। ਇਸ ਪ੍ਰਬੰਧ ਤੋਂ ਖਫਾ ਹੋਏ ਉਪ ਚੇਅਰਮੈਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ 2 ਮਹੀਨਿਆਂ ਦੇ ਅੰਦਰ ਅੰਦਰ ਇਸ ਬਾਰੇ ਵਿਉਂਤਬੰਦੀ ਬਣਾ ਕੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸੰਬੰਧਿਤ ਵਿਭਾਗਾਂ ਜਿਨ੍ਹਾਂ ਕੋਲ ਗਊਸੈਸ ਇਕੱਠਾ ਹੋ ਰਿਹਾ ਹੈ, ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਹ ਇਕੱਠੀਆਂ ਹੋਈਆਂ ਰਕਮਾਂ ਨੂੰ ਗਊ ਸੇਵਾ ਕਮਿਸ਼ਨ ਕੋਲ ਜਮਾ ਕਰਵਾਉਣ ਤਾਂ ਜੋ ਸਰਕਾਰੀ ਗਊਸ਼ਾਲਾਵਾਂ ਵਿਚ ਉਨ੍ਹਾਂ ਦੀ ਵਰਤੋਂ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਸ਼ੂ ਧਨ ਸੜਕਾਂ 'ਤੇ ਛੱਡਣ ਦੀ ਬਜਾਏ ਗਊਸ਼ਾਲਾਵਾਂ ਵਿਚ ਛੱਡਣ!
ਉਨ੍ਹਾਂ ਹੋਰ ਦੱਸਿਆ ਕਿ ਗਊਸ਼ਾਲਾਵਾਂ ਦੀਆਂ ਪਿੰਡਾਂ ਵਿਚ ਪਈਆਂ ਜ਼ਮੀਨਾਂ ਨੂੰ ਛਡਵਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ! ਇਸ ਮੌਕੇ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਸੁਖਵਿੰਦਰ ਸਿੰਘ ਅਤੇ ਹੋਰ ਮੌਜੂਦ ਸਨ!
ਤਾਜ਼ਾ ਖ਼ਬਰਾਂ
Free
ਪੰਜਾਬ ਦੀਆਂ ਸੜਕਾਂ 'ਤੇ ਆਉਣ ਵਾਲੇ 6 ਮਹੀਨਿਆਂ ਤੱਕ ਕੋਈ ਵੀ ਪਸ਼ੂ ਧਨ ਨਹੀਂ ਦਿਸੇਗਾ - ਕੀਮਤੀ ਭਗਤ
ਸੰਗਰੂਰ, 18 ਮਾਰਚ (ਧੀਰਜ ਪਸੌਰੀਆ) - ਪੰਜਾਬ ਦੀਆਂ ਸੜਕਾਂ 'ਤੇ ਆਉਣ ਵਾਲੇ 6 ਮਹੀਨਿਆਂ ਤੱਕ ਕੋਈ ਵੀ ਪਸ਼ੂ ਧਨ ਨਹੀਂ ਦਿਸੇਗਾ। ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਸੰਗਰੂਰ ਵਿਖੇ ਪ੍ਰਸ਼ਾਸਨਿਕ...
ਅਜੀਤ ਡੈਸਕ
18-03-2026