29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-03-2026

"ਪੁਨਰ ਸੁਰਜੀਤ ਅਕਾਲੀ ਦਲ" ਦੇ ਆਗੂਆਂ ਨੂੰ ਮੀਡੀਆ ਵਿਚ ਗਲਤ ਜਾਣਕਾਰੀ ਫੈਲਾਉਣ ਵਿਰੁੱਧ ਸਖ਼ਤ ਚਿਤਾਵਨੀ - ਡਾ. ਚੀਮਾ

ਚੰਡੀਗੜ੍ਹ, 18 ਮਾਰਚ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਕ ਪਟੀਸ਼ਨ...

ਅਜੀਤ ਡੈਸਕ 18-03-2026

ਚੰਡੀਗੜ੍ਹ, 18 ਮਾਰਚ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਕ ਪਟੀਸ਼ਨ ਨੂੰ ਕਥਿਤ ਤੌਰ 'ਤੇ ਸਵੀਕਾਰ ਕਰਨ ਸੰਬੰਧੀ ਗੁੰਮਰਾਹਕੁੰਨ ਦਾਅਵਿਆਂ ਦਾ ਗੰਭੀਰ ਨੋਟਿਸ ਲਿਆ ਹੈ। ਪਾਰਟੀ ਨੇ "ਪੁਨਰ ਸੁਰਜੀਤ ਅਕਾਲੀ ਦਲ" ਦੇ ਆਗੂਆਂ ਨੂੰ ਮੀਡੀਆ ਵਿਚ ਗਲਤ ਜਾਣਕਾਰੀ ਫੈਲਾਉਣ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ ਹੈ, ਇਸਨੂੰ ਜਨਤਾ ਨਾਲ ਇਕ ਗੰਭੀਰ ਧੋਖਾ ਕਰਾਰ ਦਿੱਤਾ ਹੈ। ਇਹ ਮਾਮਲਾ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅਜਿਹੇ ਦਾਅਵੇ ਕਰਨ ਵਾਲਿਆਂ ਨੂੰ ਚੁਣੌਤੀ ਦਿੰਦਾ ਹੈ ਕਿ ਉਹ ਜਾਂ ਤਾਂ ਇਸ ਅਖੌਤੀ ਦਸਤਾਵੇਜ਼ ਨੂੰ ਤੁਰੰਤ ਜਨਤਕ ਕਰਨ ਜਾਂ ਲੋਕਾਂ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ।

ਪਿਛਲੀ ਖ਼ਬਰ ਚੋਣ ਕਮਿਸ਼ਨ ਵਲੋਂ ਪੱਛਮੀ ਬੰਗਾਲ ਵਿਚ 5 ਡੀਆਈਜੀ ਦੇ ਤਬਾਦਲੇ ਅਗਲੀ ਖ਼ਬਰ 5 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਚੋਣਾਂ ਲਈ, 25 ਲੱਖ ਤੋਂ ਵੱਧ ਚੋਣ ਅਧਿਕਾਰੀ ਤਾਇਨਾਤ