30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-03-2026

ਸੈਕਟਰ-9 ਗੋਲੀਕਾਂਡ: ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁੱਬਾਹੇੜੀ ਦੇ ਪਰਿਵਾਰ ਦਾ ਪੋਸਟਮਾਰਟਮ ਤੋਂ ਇਨਕਾਰ

ਚੰਡੀਗੜ੍ਹ, 19 ਮਾਰਚ (ਕਪਿਲ ਵਧਵਾ)- ਸੈਕਟਰ-9 ਵਿਚ ਪ੍ਰੋਪਰਟੀ ਡੀਲਰ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ ਨੇ ਤਣਾਅਪੂਰਨ ਸਥਿਤੀ ਪੈਦਾ ਕਰ ਦਿੱਤੀ ਹੈ। ਬੀਤੇ ਦਿਨ....

ਅਜੀਤ ਡੈਸਕ 19-03-2026

ਚੰਡੀਗੜ੍ਹ, 19 ਮਾਰਚ (ਕਪਿਲ ਵਧਵਾ)- ਸੈਕਟਰ-9 ਵਿਚ ਪ੍ਰੋਪਰਟੀ ਡੀਲਰ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ ਨੇ ਤਣਾਅਪੂਰਨ ਸਥਿਤੀ ਪੈਦਾ ਕਰ ਦਿੱਤੀ ਹੈ। ਬੀਤੇ ਦਿਨ ਦੋ ਬਾਈਕ ਸਵਾਰ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕੀਤੇ ਗਏ ਇਸ ਕਤਲ ਤੋਂ ਬਾਅਦ ਪਰਿਵਾਰ ਵਿਚ ਵੱਡਾ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਵੀਰਵਾਰ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਲਾਸ਼ ਇਸ ਸਮੇਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ਦੇ ਮੁਰਦਾਘਰ ਵਿਚ ਰੱਖੀ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਨੂੰ 24 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਹੁਣ ਤੱਕ ਪੁਲਿਸ ਵਲੋਂ ਹਮਲਾਵਰਾਂ ਦੀ ਕੋਈ ਪਹਿਚਾਣ ਜਾਂ ਗ੍ਰਿਫ਼ਤਾਰੀ ਨਹੀਂ ਹੋ ਸਕੀ। ਉਨ੍ਹਾਂ ਨੇ ਪੁਲਿਸ ਕਾਰਵਾਈ ’ਤੇ ਨਾਰਾਜ਼ਗੀ ਜਤਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ।

ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਪੁਲਿਸ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਲਜ਼ਮਾਂ ਦੀ ਪਛਾਣ ਲਈ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਪਿਛਲੀ ਖ਼ਬਰ ਚੰਡੀਗੜ੍ਹ ਸੈਕਟਰ-9 ਕਤਲ ਮਾਮਲੇ ਨੂੰ ਲੈ ਕੇ ਰਾਜਪਾਲ ਸਖ਼ਤ, ਚੰਡੀਗੜ੍ਹ ਪੁਲਿਸ ਅਧਿਕਾਰੀਆਂ ਨੂੰ ਕੀਤਾ ਤਲਬ ਅਗਲੀ ਖ਼ਬਰ ਨੌਕਰੀਆਂ ਬਦਲੇ ਜ਼ਮੀਨ ਮਾਮਲਾ : ਅਦਾਲਤ ਵਲੋਂ ਮੁਕੱਦਮੇ ਲਈ ਬੇਲੋੜੇ ਦਸਤਾਵੇਜ਼ਾਂ ਦੀ ਮੰਗ ਵਾਲੀ ਲਾਲੂ ਦੀ ਪਟੀਸ਼ਨ ਰੱਦ