01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-03-2026

ਪੁਲਸ ਵਲੋਂ ਅਜਨਾਲਾ ਨੇੜਲੇ ਪਿੰਡ ਲੱਖੂਵਾਲ ਦੀ ਘੇਰਾਬੰਦੀ, ਨਸ਼ਾ ਤਸਕਰਾਂ ਨੂੰ ਪਾਈਆਂ ਭਾਜੜਾਂ

ਅਜਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) — ਅਜਨਾਲਾ ਨੇੜਲੇ ਪਿੰਡ ਲੱਖੂਵਾਲ ਵਿਚ ਪੁਲਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਸੋ ਆਪ੍ਰੇਸ਼ਨ ਚਲਾਇਆ ਗਿਆ...

ਅਜੀਤ ਡੈਸਕ 19-03-2026

ਅਜਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) — ਅਜਨਾਲਾ ਨੇੜਲੇ ਪਿੰਡ ਲੱਖੂਵਾਲ ਵਿਚ ਪੁਲਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਆਪ੍ਰੇਸ਼ਨ ਡੀ.ਐਸ.ਪੀ. ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਕੀਤਾ ਗਿਆ। ਥਾਣਾ ਅਜਨਾਲਾ, ਰਮਦਾਸ ਅਤੇ ਝੰਡੇਰ ਦੀਆਂ ਪੁਲਸ ਟੀਮਾਂ ਨੇ ਪਿੰਡ ਦੀ ਘੇਰਾਬੰਦੀ ਕਰਕੇ ਘਰ-ਘਰ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਕਈ ਨਸ਼ਾ ਤਸਕਰ ਪੁਲਸ ਦੀ ਕਾਰਵਾਈ ਤੋਂ ਬਚਣ ਲਈ ਘਰਾਂ ਦੀਆਂ ਕੰਧਾਂ ਟੱਪ ਕੇ ਫਰਾਰ ਹੋ ਗਏ, ਜਦਕਿ ਕੁਝ ਸ਼ੱਕੀ ਵਿਅਕਤੀਆਂ ਨੂੰ ਪੁਲਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ।

ਡੀ.ਐਸ.ਪੀ. ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਨਸ਼ਿਆਂ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ਦਾ ਹਿੱਸਾ ਹੈ ਅਤੇ ਇਲਾਕੇ ਵਿਚ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਡੀ.ਐਸ.ਪੀ. ਗੁਰਵਿੰਦਰ ਸਿੰਘ ਔਲਖ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਨਾਲਾ ਖੇਤਰ ਅੰਦਰ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਤੱਤਾਂ ਨੂੰ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾਵੇਗਾ।

ਪਿਛਲੀ ਖ਼ਬਰ ਸ਼ਾਹੀਮਾਜਰਾ 'ਚ ਪੁਲਿਸ ਦਾ ਕਾਸੋ ਆਪ੍ਰੇਸ਼ਨ, ਵਿਸ਼ੇਸ਼ ਡੀ.ਜੀ.ਪੀ. ਰਾਮ ਸਿੰਘ ਮੌਕੇ 'ਤੇ ਪਹੁੰਚੇ ਅਗਲੀ ਖ਼ਬਰ ਸੱਪ ਦੇ ਜ਼ਹਿਰ ਦਾ ਮਾਮਲਾ : ਸੁਪਰੀਮ ਕੋਰਟ ਨੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ ਦਾਇਰ ਮਾਮਲਾ ਕੀਤਾ ਰੱਦ