03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-03-2026

ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਿਸਾਨ ਮੇਲੇ ਦਾ ਕੀਤਾ ਉਦਘਾਟਨ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਿਸਾਨ ਮੇਲੇ ਦਾ ਉਦਘਾਟਨ ਕੀਤਾ....

ਅਜੀਤ ਡੈਸਕ 20-03-2026

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ’ਤੇ ਤਜ਼ਰਬੇ ਨਾ ਕਰਨ ਕਿਉਂਕਿ ਕਈ ਵਾਰ ਅਜਿਹਾ ਕਰਨ ਨਾਲ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ। ਉਹਨਾਂ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਨੂੰ ਤਜ਼ਰਬੇ ਕਰਨ ਤੋਂ ਬਾਅਦ ਹੀ ਕਿਸਾਨਾਂ ਨੂੰ ਬੀਜ ਰਿਲੀਜ਼ ਕਰਨੇ ਚਾਹੀਦੇ ਹਨ।

ਉਨ੍ਹਾਂ ਦੱਸਿਆ ਕਿ ਜਲਦ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਹਾਕੀ ਦੇ ਮੈਦਾਨ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਇਥੇ ਰਾਸ਼ਟਰ ਪੱਧਰ ’ਤੇ ਮੈਚ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੀ ਬਿਲਡਿੰਗ ਅਤੇ ਹੋਰ ਸਾਧਨਾਂ ਲਈ ਵੀ ਸਰਕਾਰ ਵਲੋਂ ਕਰੋੜਾਂ ਰੁਪਏ ਦਾ ਫੰਡ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਅੱਗੋਂ ਵੀ ਇਹ ਜਾਰੀ ਰਹੇਗਾ।

ਪਿਛਲੀ ਖ਼ਬਰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ ਅਗਲੀ ਖ਼ਬਰ ਹਲਕਾ ਸ਼ਾਹਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਨੂੰ ਸੁਖਬੀਰ ਬਾਦਲ ਨੇ ਕੀਤਾ ਸੰਬੋਧਨ