08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-03-2026

24 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਬਰਾਮਦ : ਪੰਜਾਬ ਪੁਲਿਸ

ਚੰਡੀਗੜ੍ਹ, 22 ਮਾਰਚ (ਪੀ.ਟੀ.ਆਈ.)- ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ’ਚ, ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਤਿੰਨ ਵਿਅਕਤੀਆਂ ਤੋਂ...

ਅਜੀਤ ਡੈਸਕ 22-03-2026

ਚੰਡੀਗੜ੍ਹ, 22 ਮਾਰਚ (ਪੀ.ਟੀ.ਆਈ.)- ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ’ਚ, ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਤਿੰਨ ਵਿਅਕਤੀਆਂ ਤੋਂ 24.5 ਕਿਲੋਗ੍ਰਾਮ ਹੈਰੋਇਨ ਅਤੇ 21.5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸੰਬੰਧ ਸਨ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਰਾਣਾ, ਮਨਪ੍ਰੀਤ ਸਿੰਘ ਅਤੇ ਰੋਸ਼ਨ ਸਿੰਘ ਵਜੋਂ ਹੋਈ ਹੈ, ਸਾਰੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਇਕੱਠੇ ਨਜ਼ਰ ਆਏ ਮਜੀਠੀਆ, ਬਾਜਵਾ ਤੇ ਸੁਨੀਲ ਜਾਖੜ ਅਗਲੀ ਖ਼ਬਰ ਭ੍ਰਿਸ਼ਟਾਚਾਰ ਮਾਮਲੇ ਉਤੇ ਸਾਡੀ ਨੀਤੀ ਜ਼ੀਰੋ ਟਾਲਰੈਂਸ ਵਾਲੀ- ਮੁੱਖ ਮੰਤਰੀ