08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-03-2026

ਗਗਨਦੀਪ ਖੁਦਕੁਸ਼ੀ ਮਾਮਲਾ: ਸੀ.ਬੀ.ਆਈ. ਨੂੰ ਟਰਾਂਸਫਰ ਹੋ ਸਕਦੈ ਮਾਮਲਾ- ਅਮਿਤ ਸ਼ਾਹ

ਨਵੀਂ ਦਿੱਲੀ, 23 ਮਾਰਚ- ਅੱਜ ਲੋਕ ਸਭਾ ਵਿਚ ਗਗਨਦੀਪ ਸਿੰਘ ਦੀ ਖੁਦਕੁਸ਼ੀ ਮਾਮਲੇ ’ਚ ਬੋਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਰੇ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਤੁਰੰਤ ਇਹ ਮਾਮਲਾ ਸੀ.ਬੀ.ਆਈ. ਨੂੰ ਟਰਾਂਸਫਰ ਕਰ ਦਿੱਤਾ ਜਾਵੇਗਾ।

ਅਜੀਤ ਡੈਸਕ 23-03-2026

ਨਵੀਂ ਦਿੱਲੀ, 23 ਮਾਰਚ- ਅੱਜ ਲੋਕ ਸਭਾ ਵਿਚ ਗਗਨਦੀਪ ਸਿੰਘ ਦੀ ਖੁਦਕੁਸ਼ੀ ਮਾਮਲੇ ’ਚ ਬੋਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਤੁਰੰਤ ਇਹ ਮਾਮਲਾ ਸੀ.ਬੀ.ਆਈ. ਨੂੰ ਟਰਾਂਸਫਰ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਹ ਮੁੱਦਾ ਲੋਕ ਸਭਾ ’ਚ ਚੁੱਕਿਆ ਸੀ। ਸ਼ਾਹ ਨੇ ਕਿਹਾ ਕਿ ਇਹ ਪੰਜਾਬ ਰਾਜ ਦਾ ਮਾਮਲਾ ਹੈ। ਮੈਂ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਹ ਮੈਨੂੰ ਲਿਖਤੀ ਰੂਪ ਵਿਚ ਦੇਣ ਅਤੇ ਮੈਂ ਕੇਸ ਸੀ.ਬੀ.ਆਈ. ਨੂੰ ਟ੍ਰਾਂਸਫਰ ਕਰ ਦਿਆਂਗਾ।

ਪਿਛਲੀ ਖ਼ਬਰ ਪੱਛਮੀ ਏਸ਼ੀਆ ਸੰਘਰਸ਼ ਸੰਬੰਧੀ ਅੱਜ ਲੋਕ ਸਭਾ ’ਚ ਬੋਲਣਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਕਾਰਵਾਈ - ਕੁਲਦੀਪ ਸਿੰਘ ਧਾਲੀਵਾਲ