10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-03-2026

ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਥਾਣੇ ਦੇ ਗੇਟ ਕੀਤੇ ਬੰਦ

ਮੰਡੀ ਗੋਬਿੰਦਗੜ੍ਹ, 23 ਮਾਰਚ (ਜਗਮੀਤ ਸਿੰਘ)- ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਇਲਾਕੇ ਵਿਚ...

ਅਜੀਤ ਡੈਸਕ 23-03-2026

ਮੰਡੀ ਗੋਬਿੰਦਗੜ੍ਹ, 23 ਮਾਰਚ (ਜਗਮੀਤ ਸਿੰਘ)- ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।  ਇਹ ਗ੍ਰਿਫਤਾਰੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਇਲਾਕੇ ਵਿਚ ਹੋਈ, ਜਿੱਥੇ ਸਥਾਨਕ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ। ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਥਾਣੇ ਦੇ ਮੁੱਖ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਹਨ। ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇੱਥੋਂ ਤੱਕ ਕਿ ਮੀਡੀਆ ਕਰਮੀਆਂ ਨੂੰ ਵੀ ਥਾਣੇ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ।
ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਕਾਰਨ ਮਾਮਲੇ ਨੂੰ ਕਾਫੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ। ਉਥੇ ਹੀ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿਚ ਭੁੱਲਰ ਵਲੋਂ ਖੁਦ ਆਤਮ ਸਮਰਪਣ ਕਰ ਦੀ ਗੱਲ ਆਖੀ ਜਾ ਰਹੀ ਹੈ

ਪਿਛਲੀ ਖ਼ਬਰ ਲਾਲਜੀਤ ਭੁੱਲਰ ਮਾਮਲੇ ਉਤੇ ਸੁਨੀਲ ਜਾਖੜ ਦਾ ਟਵੀਟ ਅਗਲੀ ਖ਼ਬਰ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਪੰਜਾਬੀਆਂ ਤੇ ਕਾਂਗਰਸ ਦੀ ਜਿੱਤ- ਪ੍ਰਤਾਪ ਸਿੰਘ ਬਾਜਵਾ