11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-03-2026

ਪੰਜਾਬ ਵਿਚ ਐਫ.ਆਈ.ਆਰ. ਡਾਊਨਲੋਡ ਕਰਨ ’ਤੇ ਹੁਣ ਲੱਗੇਗੀ 80 ਰੁਪਏ ਫੀਸ

ਅਜਨਾਲਾ, (ਅੰਮ੍ਰਿਤਸਰ), 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਚ ਸਰਕਾਰੀ ਆਨਲਾਈਨ ਸੇਵਾਵਾਂ ਨੂੰ ਲੈ ਕੇ ਇਕ ਵੱਡਾ ਬਦਲਾਅ ਸਾਹਮਣੇ ਆਇਆ ਹੈ। ਹੁਣ ਕਿਸੇ ਵੀ ਮੁਕੱਦਮੇ....

ਅਜੀਤ ਡੈਸਕ 24-03-2026

ਅਜਨਾਲਾ, (ਅੰਮ੍ਰਿਤਸਰ), 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਚ ਸਰਕਾਰੀ ਆਨਲਾਈਨ ਸੇਵਾਵਾਂ ਨੂੰ ਲੈ ਕੇ ਇਕ ਵੱਡਾ ਬਦਲਾਅ ਸਾਹਮਣੇ ਆਇਆ ਹੈ। ਹੁਣ ਕਿਸੇ ਵੀ ਮੁਕੱਦਮੇ ਨਾਲ ਸੰਬੰਧਿਤ ਐਫ.ਆਈ.ਆਰ. ਦੀ ਕਾਪੀ ਆਨਲਾਈਨ ਡਾਊਨਲੋਡ ਕਰਨ ਲਈ ਲੋਕਾਂ ਨੂੰ 80 ਰੁਪਏ ਫੀਸ ਦੇਣੀ ਪਵੇਗੀ, ਜਦਕਿ ਪਹਿਲਾਂ ਇਹ ਸਹੂਲਤ ਮੁਫ਼ਤ ਉਪਲਬਧ ਸੀ I ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਆਨਲਾਈਨ ਪੋਰਟਲ ਤੋਂ ਐਫ.ਆਈ.ਆਰ ਦੀ ਕਾਪੀ ਹਾਸਲ ਕਰਨ ਲਈ ਇਹ ਨਵੀਂ ਫੀਸ ਲਾਗੂ ਕੀਤੀ ਗਈ ਹੈ। ਇਸ ਫੈਸਲੇ ਨਾਲ ਆਮ ਲੋਕਾਂ ਵਿਚ ਮਿਲੀ-ਜੁਲੀ ਪ੍ਰਤੀਕਿਰਿਆ ਵੇਖਣ ਨੂੰ ਮਿਲ ਰਹੀ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਡਿਜ਼ੀਟਲ ਯੁੱਗ ਵਿਚ ਜਿਥੇ ਸੇਵਾਵਾਂ ਨੂੰ ਆਸਾਨ ਬਣਾਇਆ ਜਾ ਰਿਹਾ ਹੈ, ਉੱਥੇ ਅਜਿਹੀਆਂ ਫੀਸਾਂ ਲੋਕਾਂ ’ਤੇ ਵਾਧੂ ਬੋਝ ਪਾਉਦੀਆਂ ਹਨ। ਖਾਸ ਕਰਕੇ ਪਿੰਡਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਲਈ ਇਹ ਫੈਸਲਾ ਮੁਸ਼ਕਿਲਾਂ ਪੈਦਾ ਕਰ ਸਕਦਾ ਹੈ।

ਪਿਛਲੀ ਖ਼ਬਰ ਪੰਜਾਬ ਕਰੇਗਾ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਅਗਲੀ ਖ਼ਬਰ ਬਲਾਕ ਸੰਮਤੀ ਚੇਅਰਮੈਨ ਚੋਣ, ਅਕਾਲੀ ਮੈਂਬਰਾਂ ਨੂੰ ਪੁਲਿਸ ਨੇ ਰੋਕਿਆ, ਸਥਿਤੀ ਤਣਾਅ-ਪੂਰਨ