13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-03-2026

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸ਼ਾਮ ਤੋਂ ਬਦਲ ਜਾਵੇਗਾ ਮੌਸਮ

ਚੰਡੀਗੜ੍ਹ, 25 ਮਾਰਚ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸ਼ਾਮ ਤੋਂ ਮੌਸਮ ਬਦਲਣ ਦੀ ਉਮੀਦ ਹੈ।ਮੌਸਮ ਵਿਭਾਗ ਵਲੋਂ ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿਚ ਮੀਂਹ...

ਅਜੀਤ ਡੈਸਕ 25-03-2026

ਚੰਡੀਗੜ੍ਹ, 25 ਮਾਰਚ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸ਼ਾਮ ਤੋਂ ਮੌਸਮ ਬਦਲਣ ਦੀ ਉਮੀਦ ਹੈ।ਮੌਸਮ ਵਿਭਾਗ ਵਲੋਂ ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਭਲਕੇ ਲਈ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਵਿਚ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 31.5 ਡਿਗਰੀ ਗੁਰਦਾਸਪੁਰ ਵਿਚ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਇਕ ਨਵੀਂ ਪੱਛਮੀ ਗੜਬੜੀ ਪਹਾੜਾਂ ਦੇ ਨੇੜੇ ਆ ਰਹੀ ਹੈ ਤੇ ਹੋਰ ਅੱਗੇ ਵਧ ਰਹੀ ਹੈ। ਇਸ ਕਾਰਨ ਅੱਜ ਸ਼ਾਮ ਨੂੰ ਮੌਸਮ ਬਦਲ ਜਾਵੇਗਾ। ਇਸ ਸਮੇਂ ਦੌਰਾਨ ਪਠਾਨਕੋਟ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਰੋਹ ਦੇ 10 ਮੈਂਬਰ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ- ਸੂਤਰ