14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਆਂਧਰਾ ਪ੍ਰਦੇਸ਼: ਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, ਜ਼ਿੰਦਾ ਸੜ੍ਹ ਗਏ 13 ਯਾਤਰੀ

ਅਮਰਾਵਤੀ, 26 ਮਾਰਚ -ਆਂਧਰਾ ਪ੍ਰਦੇਸ਼ ਦੇ ਮਾਰਕਪੁਰਮ ਜ਼ਿਲ੍ਹੇ ਦੇ ਰਾਏਵਰਮ ਨੇੜੇ ਇਕ ਸੜਕ ਹਾਦਸਾ ਵਾਪਰਿਆ। ਇਸ ਵਿਚ ਇਕ ਨਿੱਜੀ ਯਾਤਰਾ ਬੱਸ ਇਕ ਡੰਪਰ ਟਰੱਕ ਨਾਲ ਟਕਰਾ ਗਈ....

ਅਜੀਤ ਡੈਸਕ 26-03-2026

ਅਮਰਾਵਤੀ, 26 ਮਾਰਚ -ਆਂਧਰਾ ਪ੍ਰਦੇਸ਼ ਦੇ ਮਾਰਕਪੁਰਮ ਜ਼ਿਲ੍ਹੇ ਦੇ ਰਾਏਵਰਮ ਨੇੜੇ ਇਕ ਸੜਕ ਹਾਦਸਾ ਵਾਪਰਿਆ। ਇਸ ਵਿਚ ਇਕ ਨਿੱਜੀ ਯਾਤਰਾ ਬੱਸ ਇਕ ਡੰਪਰ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ ਤੇ ਬੱਸ ਤੇਰ੍ਹਾਂ ਯਾਤਰੀ ਜ਼ਿੰਦਾ ਸੜ ਗਏ। ਪੁਲਿਸ ਨੇ ਸ਼ੁਰੂ ਵਿਚ 14 ਮੌਤਾਂ ਦੀ ਰਿਪੋਰਟ ਦਿੱਤੀ ਸੀ, ਪਰ ਬਾਅਦ ਵਿਚ ਮੁੱਖ ਮੰਤਰੀ ਦਫ਼ਤਰ ਨੇ ਅਧਿਕਾਰਤ ਤੌਰ 'ਤੇ ਮੌਤਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ।

ਅਧਿਕਾਰੀਆਂ ਨੇ ਕਿਹਾ ਕਿ ਹਰੀਕ੍ਰਿਸ਼ਨ ਟ੍ਰੈਵਲਜ਼ ਬੱਸ ਤੇਲੰਗਾਨਾ ਦੇ ਨਿਰਮਲ ਤੋਂ ਨੇਲੋਰ ਜਾ ਰਹੀ ਸੀ। ਹਾਦਸਾ ਸਵੇਰੇ 6:00 ਵਜੇ ਦੇ ਕਰੀਬ ਹੋਇਆ। ਲਗਭਗ ਤਿੰਨ ਘੰਟਿਆਂ ਵਿਚ ਅੱਗ 'ਤੇ ਕਾਬੂ ਪਾ ਲਿਆ ਗਿਆ। ਮਾਰਕਪੁਰਮ ਦੇ ਪੁਲਿਸ ਸੁਪਰਡੈਂਟ ਵੀ. ਹਰਸ਼ਵਰਧਨ ਰਾਜੂ ਨੇ ਕਿਹਾ ਕਿ ਡੰਪਰ ਡਰਾਈਵਰ ਸਮੇਤ 22 ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਬੱਸ ਵਿਚ 35 ਯਾਤਰੀ ਸਵਾਰ ਸਨ। ਘਟਨਾ ਬਾਰੇ ਪੂਰੀ ਜਾਣਕਾਰੀ ਇਕੱਠੀ ਕਰਨ ਦੇ ਯਤਨ ਜਾਰੀ ਹਨ। ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ।

ਪਿਛਲੀ ਖ਼ਬਰ ਏਅਰ ਇੰਡੀਆ ਦੀ ਲੰਡਨ ਜਾ ਰਹੀ ਫਲਾਈਟ ’ਚ ਆਈ ਤਕਨੀਕੀ ਖ਼ਰਾਬੀ ਅਗਲੀ ਖ਼ਬਰ ਚੰਡੀਗੜ੍ਹ ’ਚ ਏਅਰ ਸ਼ੋਅ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ- ਡੀ.ਸੀ.