15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ ਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 26 ਮਾਰਚ (ਪ੍ਰੋ. ਅਵਤਾਰ ਸਿੰਘ)– ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ. ਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ...

ਅਜੀਤ ਡੈਸਕ 26-03-2026

ਚੰਡੀਗੜ੍ਹ, 26 ਮਾਰਚ (ਪ੍ਰੋ. ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ. ਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਕੰਚਨ ਆਈ.ਏ.ਐਸ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਠਿੰਡਾ ਅਤੇ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਲਗਾਇਆ ਗਿਆ ਹੈ। ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ ’ਚ ਲਵਜੀਤ ਕਲਸੀ ਨੂੰ ਕਮਿਸ਼ਨਰ ਨਗਰ ਨਿਗਮ ਬਠਿੰਡਾ, ਬਬਨਦੀਪ ਸਿੰਘ ਵਾਲੀਆ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਫ਼ਾਜਿਲਕਾ, ਰਵਿੰਦਰ ਸਿੰਘ ਨੂੰ ਐਸ.ਡੀ.ਐਮ. ਦੀਨਾ ਨਗਰ ਅਤੇ ਵਾਧੂ ਚਾਰਜ ਐਸ.ਡੀ.ਐਮ. ਕਲਾਨੌਰ, ਅਮਰੀਕ ਸਿੰਘ ਨੂੰ ਐਸ.ਡੀ.ਐਮ. ਬਾਘਾ ਪੁਰਾਣਾ, ਮਨਜੀਤ ਸਿੰਘ ਰਾਜਲਾ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਲੁਧਿਆਣਾ, ਰਮਨਜੀਤ ਨੂੰ ਐਸ.ਡੀ.ਐਮ. ਰਾਏਕੋਟ, ਜਗਦੀਪ ਸਿੰਘ ਨੂੰ ਐਸ.ਡੀ.ਐਮ. ਭਿੱਖੀਵਿੰਡ ਤੇ ਸ਼ੰਕਰ ਸ਼ਰਮਾ ਨੂੰ ਐਸ.ਡੀ.ਐਮ. ਧਾਰ ਕਲਾਂ ਲਗਾਇਆ ਗਿਆ ਹੈ।

ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਗਹੀਰ ਐਗਰੋ ਇੰਡਸਟਰੀਜ਼ 'ਚ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ