15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਮਜੀਠੀਆ ਨੂੰ ਝਟਕਾ, ਹਾਈਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਕੀਤੀ ਮਨਜ਼ੂਰ

ਚੰਡੀਗੜ੍ਹ, 27 ਮਾਰਚ- 'ਆਪ' ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਸੰਜੈ ਸਿੰਘ ਦੀ ਪਟੀਸ਼ਨ ਮਨਜ਼ੂਰ ਕਰ ਲਈ ਹੈ...

ਅਜੀਤ ਡੈਸਕ 27-03-2026

ਚੰਡੀਗੜ੍ਹ, 27 ਮਾਰਚ- 'ਆਪ' ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਸੰਜੈ ਸਿੰਘ ਦੀ ਪਟੀਸ਼ਨ ਮਨਜ਼ੂਰ ਕਰ ਲਈ ਹੈ।

ਜ਼ਿਕਰਯੋਗ ਹੈ ਕਿ 'ਆਪ' ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਵਿਚ ਸੁਣਵਾਈ ਦੌਰਾਨ, ਲੁਧਿਆਣਾ ਅਦਾਲਤ ਨੇ ਬਿਕਰਮ ਮਜੀਠੀਆ ਦੇ ਮੁਕੱਦਮੇ ਨੂੰ ਨਿਲ ਕਰ ਦਿੱਤਾ ਸੀ।  ਪਰ 2021 ਵਿਚ, ਸੰਜੇ ਸਿੰਘ ਨੇ ਲੁਧਿਆਣਾ ਅਦਾਲਤ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਸੀ। ਇਸੇ ਪਟੀਸ਼ਨ ਉਤੇ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਅਦਾਲਤ ਨੇ ਬਿਕਰਮ ਮਜੀਠੀਆ ਦੀ ਜਿਰ੍ਹਾ ਲਈ ਨਿਰਦੇਸ਼ ਜਾਰੀ ਕੀਤੇ ਹਨ।

ਪਿਛਲੀ ਖ਼ਬਰ ਕਣਕ ਦੀ ਫਸਲ ਲਈ ਸੂਬਾ ਸਰਕਾਰ ਦੀਆਂ ਵਿਆਪਕ ਤਿਆਰੀਆਂ, ਪੁਰਾਣੇ ਸਟਾਕ ਨੂੰ ਤੁਰੰਤ ਚੁੱਕਣ ਦੀ ਮੰਗ ਅਗਲੀ ਖ਼ਬਰ ਕੈਲੀਫੋਰਨੀਆ ਵਿਚ ਸੇਸਰ ਸ਼ਾਵੇਜ ਦਿਵਸ ਦਾ ਨਾਂ ਬਦਲ ਕੇ ਖੇਤ ਮਜ਼ਦੂਰ ਦਿਵਸ ਰੱਖਿਆ, ਬਿੱਲ ਪਾਸ