15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਰੈਲੀ ਵਿਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ

ਅਟਾਰੀ, (ਅੰਮ੍ਰਿਤਸਰ) 28 ਮਾਰਚ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਅਟਾਰੀ ਸਰਹੱਦ 'ਤੇ ਕੀਤੀ ਜਾ ਰਹੀ ਰੈਲੀ ਵਿਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਵੱਖ-ਵੱਖ ਬੁਲਾਰੇ...

ਅਜੀਤ ਡੈਸਕ 28-03-2026

ਅਟਾਰੀ, (ਅੰਮ੍ਰਿਤਸਰ) 28 ਮਾਰਚ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਅਟਾਰੀ ਸਰਹੱਦ 'ਤੇ ਕੀਤੀ ਜਾ ਰਹੀ ਰੈਲੀ ਵਿਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਵੱਖ-ਵੱਖ ਬੁਲਾਰੇ ਭਾਰਤ ਪਾਕਿਸਤਾਨ ਵਪਾਰ ਖੋਲੋ, ਆਵਾਜਾਈ ਚਲਾਓ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਰੈਲੀ ਦੇ ਮੂਹਰੇ ਲਗਾਏ ਗਏ ਪੋਸਟਰ ਉੱਤੇ ਸੰਤ ਜਰਨੈਲ ਸਿੰਘ ਜੀ ਭਿੰਡਰਾਂ ਵਾਲਿਆਂ ਦੀ ਤਸਵੀਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਤਸਵੀਰ ਲਗਾਈ ਗਈ ਸੀ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਜਿਲ੍ਹੇ ਵਿਚੋਂ ਵਰਕਰ ਪਹੁੰਚੇ ਹੋਏ ਸਨ।

ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਆਪ' ਦੀ ਸਰਬਜੀਤ ਕੌਰ ਬਣੀ ਬਲਾਕ ਸੰਮਤੀ ਬਾਘਾਪਰਾਣਾ ਦੀ ਚੇਅਰਪਰਸਨ, ਕਾਂਗਰਸ ਦੀ ਚਰਨਜੀਤ ਕੌਰ ਵਾਈਸ ਚੇਅਰਪਰਸਨ