15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਹਮਲਾਵਰ ਫਰਾਰ

ਅਟਾਰੀ, (ਅੰਮ੍ਰਿਤਸਰ) 30 ਮਾਰਚ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਪਿੰਡ ਰਾਜਾਤਾਲ ਵਿਖੇ ਇਕ ਵਿਅਕਤੀ ਦੀ ਅਣ-ਪਛਾਤੇ...

ਅਜੀਤ ਡੈਸਕ 30-03-2026

ਅਟਾਰੀ, (ਅੰਮ੍ਰਿਤਸਰ) 30 ਮਾਰਚ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਪਿੰਡ ਰਾਜਾਤਾਲ ਵਿਖੇ ਇਕ ਵਿਅਕਤੀ ਦੀ ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੀ ਪਛਾਣ ਸੋਨੂ ਸਿੰਘ (30) ਪੁੱਤਰ ਮੇਜਰ ਸਿੰਘ ਵਾਸੀ ਪਿੰਡ ਰਾਜਾਤਾਲ ਵਜੋਂ ਹੋਈ ਹੈ। ਸੋਨੂ ਸਿੰਘ ਜਦੋਂ ਸਵੇਰੇ ਕਰੀਬ 10 ਵਜੇ ਰੋਜ਼ਾਨਾ ਦੀ ਤਰ੍ਹਾਂ ਮਜ਼ਦੂਰੀ ਕਰਨ ਲਈ ਜਾ ਰਿਹਾ ਸੀ ਤਾਂ ਪਹਿਲਾਂ ਤੋਂ ਹੀ ਬੈਠੇ ਹਮਲਾਵਰਾਂ ਵਲੋਂ ਉਸ ਨੂੰ ਪਿੰਡ ਗੱਲੂਵਾਲ ਦੇ ਨਜ਼ਦੀਕ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਮਲਾਵਰ ਉਸ ਦਾ ਮੋਟਰਸਾਈਕਲ ਅਤੇ ਮੋਬਾਇਲ ਵੀ ਨਾਲ ਲੈ ਗਏ ਹਨ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖਿਆ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਅਗਲੀ ਖ਼ਬਰ ਹੰਗਾਮਿਆਂ ਭਰਪੂਰ ਰਿਹਾ ਨਗਰ ਨਿਗਮ ਅੰਮ੍ਰਿਤਸਰ ਦਾ ਬਜਟ ਇਜਲਾਸ