15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਲਸ਼ਕਰ-ਏ-ਤਾਇਬਾ ਨਾਲ ਜੁੜਿਆ ਅੱਤਵਾਦੀ ਸ਼ਬੀਰ ਅਹਿਮਦ ਗ੍ਰਿਫ਼ਤਾਰ

ਨਵੀਂ ਦਿੱਲੀ,30 ਮਾਰਚ- ਦਿੱਲੀ ਵਿਚ ਸੁਰੱਖਿਆ ਏਜੰਸੀਆਂ ਨੇ ਅੱਜ ਲਸ਼ਕਰ-ਏ-ਤਾਇਬਾ ਨਾਲ ਜੁੜੇ ਇਕ ਅੱਤਵਾਦੀ ਸ਼ਬੀਰ ਅਹਿਮਦ ਲੋਨ ਨੂੰ ਦਿੱਲੀ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ...

ਅਜੀਤ ਡੈਸਕ 30-03-2026

ਨਵੀਂ ਦਿੱਲੀ,30 ਮਾਰਚ- ਦਿੱਲੀ ਵਿਚ ਸੁਰੱਖਿਆ ਏਜੰਸੀਆਂ ਨੇ ਅੱਜ ਲਸ਼ਕਰ-ਏ-ਤਾਇਬਾ ਨਾਲ ਜੁੜੇ ਇਕ ਅੱਤਵਾਦੀ ਸ਼ਬੀਰ ਅਹਿਮਦ ਲੋਨ ਨੂੰ ਦਿੱਲੀ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਹ ਬੰਗਲਾਦੇਸ਼ ਤੋਂ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਿਹਾ ਸੀ।

ਪੁਲਿਸ ਦੇ ਅਨੁਸਾਰ, ਸ਼ਬੀਰ ਦਿੱਲੀ, ਕੋਲਕਾਤਾ ਅਤੇ ਤਾਮਿਲਨਾਡੂ ਵਿੱਚ ਅੱਤਵਾਦੀ ਗਤੀਵਿਧੀਆਂ ਲਈ ਨੌਜਵਾਨਾਂ ਨੂੰ ਭਰਤੀ ਕਰਨ ਦੀ ਤਿਆਰੀ ਕਰ ਰਿਹਾ ਸੀ। ਇਹ ਪੂਰਾ ਨੈੱਟਵਰਕ ਪਾਕਿਸਤਾਨ ਦੀ ਖੁਫੀਆ ਏਜੰਸੀ, ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। 2007 ਵਿਚ ਦਿੱਲੀ ਪੁਲਿਸ ਨੇ ਲੋਨ ਨੂੰ ਅੱਤਵਾਦ ਦੇ ਦੋਸ਼ਾਂ ਵਿਚ ਵੀ ਗ੍ਰਿਫ਼ਤਾਰ ਕੀਤਾ ਸੀ। 2019 ਵਿਚ ਜ਼ਮਾਨਤ ਮਿਲਣ ਤੋਂ ਬਾਅਦ ਉਹ ਬੰਗਲਾਦੇਸ਼ ਭੱਜ ਗਿਆ। 26 ਮਾਰਚ ਨੂੰ ਕਾਊਂਟਰ ਇੰਟੈਲੀਜੈਂਸ ਕਸ਼ਮੀਰ ਨੇ ਸ਼ਬੀਰ ਦੇ ਅੱਤਵਾਦੀ ਮਾਡਿਊਲ ਦੀ ਜਾਂਚ ਕਰਨ ਲਈ ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ਗੰਦਰਬਲ, ਸ਼ੋਪੀਆਂ ਅਤੇ ਸ੍ਰੀਨਗਰ ਵਿਚ 10 ਥਾਵਾਂ 'ਤੇ ਛਾਪੇਮਾਰੀ ਕੀਤੀ।

ਇੰਟੈਲੀਜੈਂਸ ਦੇ ਅਨੁਸਾਰ ਇਹ ਮਾਮਲਾ ਇਕ ਲੈਣ-ਦੇਣ ਵਾਲੇ ਨੈੱਟਵਰਕ ਨਾਲ ਜੁੜਿਆ ਹੋਇਆ ਹੈ, ਜਿਸ ਵਿਚ ਮਾਡਿਊਲ ਬੰਗਲਾਦੇਸ਼ ਅਤੇ ਪਾਕਿਸਤਾਨ ਵਿਚ ਸਥਿਤ ਲਸ਼ਕਰ-ਏ-ਤਾਇਬਾ ਦੇ ਹੈਂਡਲਰਾਂ ਤੋਂ ਨਿਰਦੇਸ਼ ਪ੍ਰਾਪਤ ਕਰ ਰਿਹਾ ਸੀ। ਸੁਰੱਖਿਆ ਏਜੰਸੀਆਂ 2 ਮਹੀਨਿਆਂ ਤੋਂ ਸ਼ਬੀਰ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀਆਂ ਸਨ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਕਈ ਆਗੂ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਵੱਡੀ ਖ਼ਬਰ: ਸਰਹੱਦੀ ਥਾਣਾ ਭਿੰਡੀ ਸੈਦਾਂ 'ਚ ਅਣਪਛਤਿਆਂ ਨੇ ਸੁੱਟਿਆ ਗ੍ਰਨੇਡ