14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 30 ਮਾਰਚ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨੀਂ ਆਰ.ਸੀ.ਐਫ. ਤੋਂ ਕੰਮ ਕਰਕੇ ਵਾਪਸ ਆਪਣੇ ਘਰ ਜਲੰਧਰ ਜਾ ਰਿਹਾ ਇਕ ਵਿਅਕਤੀ ਕਪੂਰਥਲਾ-ਜਲੰਧਰ ਰੋਡ 'ਤੇ ਜੀਓ ਪੈਟਰੋਲ ਪੰਪ...

ਅਜੀਤ ਡੈਸਕ 30-03-2026

ਕਪੂਰਥਲਾ, 30 ਮਾਰਚ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨੀਂ ਆਰ.ਸੀ.ਐਫ. ਤੋਂ ਕੰਮ ਕਰਕੇ ਵਾਪਸ ਆਪਣੇ ਘਰ ਜਲੰਧਰ ਜਾ ਰਿਹਾ ਇਕ ਵਿਅਕਤੀ ਕਪੂਰਥਲਾ-ਜਲੰਧਰ ਰੋਡ 'ਤੇ ਜੀਓ ਪੈਟਰੋਲ ਪੰਪ ਨੇੜੇ ਮੋਟਰਸਾਈਕਲ ਸਲਿਪ ਹੋਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਤੇ ਬਾਅਦ ਵਿਚ ਉਸਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ, ਜਿਸਦੀ ਅੱਜ ਇਲਾਜ ਦੌਰਾਨ ਮੌਤ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਸਿਟੀ ਚੌਕੀ ਦੇ ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਕਿ ਬੀਤੀ 18 ਮਾਰਚ ਨੂੰ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਰੋਲ ਬਾਗ, ਜੋ ਕਿ ਸੜਕ ਹਾਦਸੇ ’ਚ ਗੰਭੀਰ ਜ਼ਖਮੀ ਹੋ ਗਿਆ ਸੀ, ਦੀ ਅੱਜ ਮੌਤ ਹੋ ਜਾਣ 'ਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਆਈਪੀਐਲ 2026- ਚੇਨਈ ਨੇ ਰਾਜਸਥਾਨ ਨੂੰ ਦਿੱਤਾ 128 ਦੌੜਾਂ ਦਾ ਟੀਚਾ ਅਗਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਸ. ਰਘੁਜੀਤ ਸਿੰਘ ਵਿਰਕ, ਸ. ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ `ਤੇ ਪਰਚਾ ਦਰਜ ਕਰਨ ਦੀ ਨਿੰਦਾ