14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇਕ ਜ਼ਖਮੀ

ਗੁਰੂ ਹਰਸਹਾਏ, 30 ਮਾਰਚ (ਕਪਿਲ ਕੰਧਾਰੀ) -ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚੱਲਣ ਕਰਕੇ ਇਕ 40 ਸਾਲਾ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ...

ਅਜੀਤ ਡੈਸਕ 30-03-2026

ਗੁਰੂ ਹਰਸਹਾਏ, 30 ਮਾਰਚ (ਕਪਿਲ ਕੰਧਾਰੀ) -ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚੱਲਣ ਕਰਕੇ ਇਕ 40 ਸਾਲਾ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪਿੰਡ ਮੋਹਨ ਕੇ ਦੀਆਂ ਦੋ ਧਿਰਾਂ ਵਿਚ ਪੁਰਾਣੀ ਰੰਜਿਸ਼ ਸੀ, ਜਿਸ ਦੇ ਚੱਲਦਿਆਂ ਅੱਜ ਦੋਨੋਂ ਧਿਰਾਂ ਰੇਲਵੇ ਸਟੇਸ਼ਨ ਗੁਰੂ ਹਰਸਹਾਏ ਉਤੇ ਗੱਲਬਾਤ ਕਰ ਰਹੀਆਂ ਸਨ ਕਿ ਇਸ ਦੌਰਾਨ ਦੋਵੇਂ ਧਿਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਮੁੜ ਤੋਂ ਟਕਰਾਰ ਹੋ ਗਿਆ, ਜਿਸ ਦੇ ਚਲਦਿਆਂ ਇਕ ਧਿਰ ਵਲੋਂ ਦੂਜੀ ਧਿਰ ਦੇ ਇਕ ਵਿਅਕਤੀ ਉਤੇ ਗੋਲੀ ਚਲਾ ਦਿੱਤੀ ਗਈ, ਜਿਸ ਕਰਕੇ ਇਕ 40 ਸਾਲਾ ਵਿਅਕਤੀ ਗੰਭੀਰ ਰੂਪ  ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਗੁਰੂ ਹਰਸਹਾਏ ਵਿਖੇ ਲਿਆਂਦਾ ਗਿਆ, ਜਿਥੇ ਉਸਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਮੁੱਖ ਮੁਲਜ਼ਮ ਗ੍ਰਿਫ਼ਤਾਰ ਨਾ ਹੋਣ ’ਤੇ ਕਾਂਗਰਸ ਵਲੋਂ ਮਾਲਵਾ ਚੌਕ ’ਚ ਦਿੱਤਾ ਜਾਵੇਗਾ ਧਰਨਾ -ਰਾਜਾ ਗਿੱਲ ਅਗਲੀ ਖ਼ਬਰ ਆਈਪੀਐਲ 2026- ਰਾਜਸਥਾਨ ਰਾਇਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 8 ਵਿਕਟਾਂ ਨਾਲ ਹਰਾਇਆ