14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸੁਸ਼ਮਾ ਬਿਲਡਟੈੱਕ ਚੰਡੀਗੜ੍ਹ ਦੇ ਮਾਲਕਾਂ ਦਾ ਲੁੱਕ ਆਊਟ ਸਰਕੂਲਰ ਜਾਰੀ

ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਰਾਜ ਸਿੰਘ ਨੱਤ ਦੇ ਸਪੁੱਤਰ ਐਡਵੋਕੇਟ ਦਵਿੰਦਰਪਾਲ ਸਿੰਘ ਨੱਤ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਬਠਿੰਡਾ...

ਅਜੀਤ ਡੈਸਕ 31-03-2026

ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਰਾਜ ਸਿੰਘ ਨੱਤ ਦੇ ਸਪੁੱਤਰ ਐਡਵੋਕੇਟ ਦਵਿੰਦਰਪਾਲ ਸਿੰਘ ਨੱਤ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਵਲੋਂ ਸੁਸ਼ਮਾ ਬਿਲਡਟੈੱਕ ਚੰਡੀਗੜ੍ਹ ਦੇ ਮਾਲਕਾਂ ਵਿਰੁੱਧ ਮੁਕੱਦਮਾ ਦਰਜ ਕਰਨ ਬਾਅਦ ਹੁਣ ਉਨ੍ਹਾਂ ਦਾ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਬਠਿੰਡਾ ਦੇ ਐਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੱਲ੍ਹ ਸੁਖਰਾਜ ਸਿੰਘ ਨੱਤ ਦੇ ਸਪੁੱਤਰ ਐਡਵੋਕੇਟ ਦਵਿੰਦਰਪਾਲ ਸਿੰਘ ਵਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਰਾਹੀਂ ਸੁਸ਼ਮਾ ਬਿਲਡਟੈੱਕ ਚੰਡੀਗੜ੍ਹ ਦੇ ਮਾਲਕ ਬਿੰਦਰਪਾਲ ਮਿੱਤਲ, ਉਨ੍ਹਾਂ ਦੇ ਲੜਕੇ ਪ੍ਰਤੀਕ ਮਿੱਤਲ ਅਤੇ ਭਰਤ ਮਿੱਤਲ ਦੇ ਖਿਲਾਫ ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਮੁਕੱਦਮੇ ਵਿਚ ਦਰਜ ਵਿਅਕਤੀਆਂ ਦੇ ਵਿਦੇਸ਼ ਭੱਜ ਜਾਣ ਦੇ ਖਦਸੇ ਨੂੰ ਦੇਖਦਿਆਂ ਉਨ੍ਹਾਂ ਤਿੰਨਾਂ ਦਾ ਅੱਜ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਐਸ. ਪੀ. ਨੇ ਕਿਹਾ ਕਿ ਇਸ ਤੋਂ ਇਲਾਵਾ ਕਥਿਤ ਦੋਸੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰ ਦਿੱਤੀਆਂ ਹਨ, ਜੋ ਉਕਤ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ।

ਪਿਛਲੀ ਖ਼ਬਰ ਗੋਲ਼ੀਆਂ ਮਾਰ ਕੇ ਮਾਰੇ ਗਏ ਸੋਨੂ ਦੇ ਪਰਿਵਾਰ ਨਾਲ ਜਥੇ. ਰਣੀਕੇ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਅੱਜ, ਸ਼ਾਮ 7.30 ਵਜੇ ਸ਼ੁਰੂ ਹੋਵੇਗਾ ਮੈਚ