14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਥਾਰ ਤੇ ਐਕਟਿਵਾ ਦੀ ਟੱਕਰ ਕਾਰਨ ਇਕ ਦੀ ਮੌਤ

ਝਬਾਲ, 31 ਮਾਰਚ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਪਿੰਡ ਮੰਨਣ ਤੋਂ ਐਕਟਿਵਾ ’ਤੇ ਸਵਾਰ ਹੋ ਕੇ ਝਬਾਲ ਵਿਖੇ ਸਿਲੰਡਰ ਲੈਣ ਜਾ ਰਹੇ ਵਿਅਕਤੀ ਨੂੰ ਥਾਰ ਗੱਡੀ ਵਲੋਂ ਟੱਕਰ ਮਾਰਨ ਕਾਰਨ...

ਅਜੀਤ ਡੈਸਕ 31-03-2026

ਝਬਾਲ, 31 ਮਾਰਚ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਪਿੰਡ ਮੰਨਣ ਤੋਂ ਐਕਟਿਵਾ ’ਤੇ ਸਵਾਰ ਹੋ ਕੇ ਝਬਾਲ ਵਿਖੇ ਸਿਲੰਡਰ ਲੈਣ ਜਾ ਰਹੇ ਵਿਅਕਤੀ ਨੂੰ ਥਾਰ ਗੱਡੀ ਵਲੋਂ ਟੱਕਰ ਮਾਰਨ ਕਾਰਨ ਐਕਟਿਵਾ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰਜ ਸਿੰਘ ਫੌਜੀ (60 ਸਾਲ) ਪੁੱਤਰ ਸੁਰਜੀਤ ਸਿੰਘ ਵਾਸੀ ਮੰਨਣ ਆਪਣੀ ਐਕਟਿਵਾ ਨੰਬਰ ਪੀ. ਬੀ. 46 ਵਾਈ 0718 ’ਤੇ ਸਵਾਰ ਹੋ ਕੇ ਝਬਾਲ ਤੋਂ ਸਿਲੰਡਰ ਲੈਣ ਜਾ ਰਿਹਾ ਸੀ ਕਿ ਜਦੋਂ ਉਹ ਮੰਨਣ ਟੋਲ ਪਲਾਜ਼ਾ ਦੇ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਥਾਰ ਗੱਡੀ ਨੰਬਰ ਸੀ. ਐਚ. 01ਸੀ ਸੀ1014 ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਐਕਟਿਵਾ ਸਵਾਰ ਕਾਰਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਰ ਚਾਲਕ ਗੱਡੀ ਛੱਡ ਕੇ ਮੌਕੇ ’ਤੇ ਫ਼ਰਾਰ ਹੋ ਗਏ। ਮੌਕੇ ’ਤੇ ਪੁੱਜੇ ਥਾਣਾ ਝਬਾਲ ਦੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਤੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਪਿਛਲੀ ਖ਼ਬਰ ਬਾਰਿਸ਼ ਤੇਜ਼ ਹਵਾਵਾਂ ਨਾਲ ਵਿਛੀਆਂ ਫਸਲਾਂ, ਕਿਸਾਨਾਂ ਨੇ ਕੀਤੀ ਗਿਰਦਾਵਰੀ ਦੀ ਮੰਗ ਅਗਲੀ ਖ਼ਬਰ ਆਈਪੀਐਲ 2026- ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ, ਗੁਜਰਾਤ ਟਾਈਟਨਸ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ