ਦਿੜ੍ਹਬਾ ਮੰਡੀ (ਸੰਗਰੂਰ), 1 ਅਪ੍ਰੈਲ (ਜਸਵੀਰ ਸਿੰਘ ਔਜਲਾ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਵਿਚ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਕੀਤੀ ਗਈ ਤੋੜ-ਭੰਨ ਦੀ ਨਿੰਦਨਯੋਗ ਘਟਨਾ ਦੇ ਖ਼ਿਲਾਫ਼ ਅੱਜ ਦਿੜ੍ਹਬਾ ਵਿਖੇ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਗਟ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਦਾਮਨ ਬਾਜਵਾ ਨੇ ਕਿਹਾ ਕਿ ਗੜ੍ਹਸ਼ੰਕਰ ਵਿਚ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਕੀਤੀ ਗਈ ਤੋੜ-ਭੰਨ ਬਹੁਤ ਹੀ ਦੁੱਖਦਾਈ ਅਤੇ ਨਿੰਦਨਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਮੂਰਤੀ ਦੀ ਬੇਅਦਬੀ ਨਹੀਂ, ਸਗੋਂ ਦੇਸ਼ ਦੇ ਸੰਵਿਧਾਨ ਨਿਰਮਾਤਾ ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਪ੍ਰਤੀ ਅਪਮਾਨ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਨਾਕਾਮੀ ਨੂੰ ਬੇਨਕਾਬ ਕਰਦੀਆਂ ਹਨ ਅਤੇ ਇਹ ਸਾਰੀ ਸਥਿਤੀ ਮੌਜੂਦਾ ਪੰਜਾਬ ਸਰਕਾਰ ਦੀ ਨਲਾਇਕੀ ਦਾ ਨਤੀਜਾ ਹੈ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕੜੀ ਤੋਂ ਕੜੀ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਤਾਜ਼ਾ ਖ਼ਬਰਾਂ
Free
ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਗਈ ਤੋੜ-ਭੰਨ ਨੂੰ ਲੈ ਕੇ ਬੀਜੇਪੀ ਆਗੂਆਂ ਵਲੋਂ ਕੀਤਾ ਰੋਸ ਪ੍ਰਦਰਸ਼ਨ
ਦਿੜ੍ਹਬਾ ਮੰਡੀ (ਸੰਗਰੂਰ), 1 ਅਪ੍ਰੈਲ (ਜਸਵੀਰ ਸਿੰਘ ਔਜਲਾ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਵਿਚ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਕੀਤੀ ਗਈ ਤੋੜ-ਭੰਨ ਦੀ ਨਿੰਦਨਯੋਗ...
ਅਜੀਤ ਡੈਸਕ
01-04-2026