06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਨਵੀਂ ਦਿੱਲੀ, 03 ਅਪ੍ਰੈਲ - ਆਮ ਆਦਮੀ ਪਾਰਟੀ ਵਲੋਂ ਰਾਜ ਸਭਾ 'ਚ ਉੱਪ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਆਪਣੇ ਬਿਆਨ...

ਅਜੀਤ ਡੈਸਕ 03-04-2026

ਨਵੀਂ ਦਿੱਲੀ, 03 ਅਪ੍ਰੈਲ - ਆਮ ਆਦਮੀ ਪਾਰਟੀ ਵਲੋਂ ਰਾਜ ਸਭਾ 'ਚ ਉੱਪ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਆਪਣੇ ਬਿਆਨ ਵਿਚ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਜਦੋਂ ਵੀ ਮੈਨੂੰ ਸੰਸਦ ਵਿਚ ਬੋਲਣ ਦਾ ਮੌਕਾ ਮਿਲਦਾ ਹੈ, ਮੈਂ ਜਨਤਾ ਦੇ ਮੁੱਦੇ ਉਠਾਉਂਦਾ ਹਾਂ। ਪਰ ਕੀ ਜਨਤਾ ਦੇ ਮੁੱਦੇ ਉਠਾਉਣਾ ਕੋਈ ਅਪਰਾਧ ਹੈ। ਜਨਤਾ ਦੇ ਮੁੱਦੇ ਉਠਾਉਣ ਦਾ ਫਾਇਦਾ ਆਮ ਆਦਮੀ ਨੂੰ ਹੋਇਆ ਹੈ। ਰਾਘਵ ਚੱਢਾ ਅਨੁਸਾਰ ਜਦੋਂ ਜਦੋਂ ਵੀ ਉਨ੍ਹਾਂ ਨੇ ਲੋਕਾਂ ਦੇ ਮੁੱਦੇ ਉਠਾਏ ਹਨ, ਉਨ੍ਹਾਂ ਨੂੰ ਲੋਕਾਂ ਦਾ ਅਥਾਹ ਪਿਆਰ ਮਿਲਿਆ ਹੈ ਤੇ ਉਨ੍ਹਾਂ ਨੇ ਲੋਕਾਂ ਨੂੰ ਇਸੇ ਤਰਾਂ ਉਨ੍ਹਾ ਦਾ ਸਾਥ ਦੇਣ ਦੀ ਅਪੀਲ; ਕੀਤੀ।

ਪਿਛਲੀ ਖ਼ਬਰ ਰੁੱਕ-ਰੁੱਕ ਕੇ ਤੇਜ਼ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸੁਕਾਏ ਸਾਹ ਅਗਲੀ ਖ਼ਬਰ ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਦੀ ਮ੍ਰਿਤਕ ਦੇਹ ਪੁੱਜੀ ਬਠਿੰਡਾ, ਅੱਜ ਹੋਵੇਗਾ ਅੰਤਿਮ ਸੰਸਕਾਰ