04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੰਜਾਬ 'ਚ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਨੋਟੀਫਿਕੇਸ਼ਨ ਜਾਰੀ,

ਚੰਡੀਗੜ੍ਹ, 3 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਇਸ ਯੋਜਨਾ ਦੇ ਤਹਿਤ...

ਅਜੀਤ ਡੈਸਕ 03-04-2026

ਚੰਡੀਗੜ੍ਹ, 3 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਇਸ ਯੋਜਨਾ ਦੇ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਤੀ ਨੂੰ ਮਜ਼ਬੂਤੀ ਮਿਲੇਗੀ | ਇਸ ਯੋਜਨਾ ਤਹਿਤ 18 ਸਾਲ ਜਾਂ ਇਸ ਤੋਂ ਉੱਪਰ ਦੀ ਉਮਰ ਵਾਲੀਆਂ ਮਹਿਲਾਵਾਂ ਨੂੰ ਲਾਭ ਦਿੱਤਾ ਜਾਵੇਗਾ | ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਜਦਕਿ ਐੱਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ | ਪੰਜਾਬ ਸਰਕਾਰ ਵਲੋਂ ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਦੌਰਾਨ ਕੀਤਾ ਗਿਆ ਸੀ | ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਮਹਿਲਾ ਦਾ ਪੰਜਾਬ ਦਾ ਰਿਹਾਇਸ਼ੀ ਹੋਣਾ ਅਤੇ ਵੋਟਰ ਹੋਣਾ ਲਾਜ਼ਮੀ ਹੈ | ਇਸ ਦੇ ਨਾਲ ਹੀ ਆਧਾਰ ਕਾਰਡ ਦਾ ਹੋਣਾ ਵੀ ਜ਼ਰੂਰੀ ਕੀਤਾ ਗਿਆ ਹੈ | ਖਾਸ ਗੱਲ ਇਹ ਹੈ ਕਿ ਇੱਕ ਪਰਿਵਾਰ ਵਿਚ ਇੱਕ ਤੋਂ ਵੱਧ ਮਹਿਲਾਵਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਅਤੇ ਇਸ 'ਤੇ ਕੋਈ ਸੀਮਾ ਨਹੀਂ ਰੱਖੀ ਗਈ |
ਇਸ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 13 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ | ਸਰਕਾਰ ਵਲੋਂ ਇਹ ਰਜਿਸਟ੍ਰੇਸ਼ਨ ਆਂਗਨਵਾੜੀ ਕੇਂਦਰਾਂ ਅਤੇ ਸੇਵਾ ਕੇਂਦਰਾਂ 'ਤੇ ਮੁਫ਼ਤ ਕਰਵਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਨਾਲ ਜੁੜ ਸਕਣ | ਯੋਜਨਾ ਦੇ ਤਹਿਤ ਮਿਲਣ ਵਾਲੀ ਰਕਮ ਲਾਭਪਾਤਰੀਆਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਸਿੱਧੀ ਭੇਜੀ ਜਾਵੇਗੀ | ਇਸ ਨਾਲ ਪਾਰਦਰਸ਼ਤਾ ਬਣੀ ਰਹੇਗੀ ਅਤੇ ਮੱਧਵਰਤੀ ਦਖਲਅੰਦਾਜ਼ੀ ਨੂੰ ਰੋਕਿਆ ਜਾ ਸਕੇਗਾ |

ਪਿਛਲੀ ਖ਼ਬਰ ਆਈਪੀਐੱਲ 2026- ਪੰਜਾਬ ਦੀ ਤੀਜੀ ਵਿਕਟ ਡਿਗੀ,127/3 ਅਗਲੀ ਖ਼ਬਰ ਅੰਮ੍ਰਿਤਸਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ