29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮਮਦੋਟ ਦਾ ਦੌਰਾ

ਮਮਦੋਟ (ਫ਼ਿਰੋਜ਼ਪੁਰ), 5 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਅੱਜ ਮਮਦੋਟ ਦਾ ਦੌਰਾ ਕੀਤਾ ਗਿਆ। ਇਸ ਦੋਰਾਨ ਉਨ੍ਹਾਂ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ...

ਅਜੀਤ ਡੈਸਕ 05-04-2026

ਮਮਦੋਟ (ਫ਼ਿਰੋਜ਼ਪੁਰ), 5 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਅੱਜ ਮਮਦੋਟ ਦਾ ਦੌਰਾ ਕੀਤਾ ਗਿਆ। ਇਸ ਦੋਰਾਨ ਉਨ੍ਹਾਂ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਫੈਲੀਆਂ ਬੀਮਾਰੀਆਂ ਤੋਂ ਬਚਾਅ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕੀਤੀ।ਇਸ ਮੌਕੇ ਸਿਹਤ ਮੰਤਰੀ ਨੇ ਕਸਬਾ ਮਮਦੋਟ ਦੇ ਸਿਵਲ ਹਸਪਤਾਲ ਦਾ ਵੀ ਮੁਆਇਨਾ ਕੀਤਾ ਤੇ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਥਾਨਕ ਪ੍ਰਸ਼ਾਸਨ ਤੋਂ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਉਕਤ ਪਿੰਡ ਵਿਚ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੱਕੋ ਤੌਰ ਤੇ ਪਿੰਡ ਵਿਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕਰਕੇ ਬਿਮਾਰ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਨੇ ਆਖਿਆ ਕਿ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਇਸ ਪਿੰਡ ਵਿਚ ਮਾੜੇ ਪਾਣੀ ਕਾਰਨ ਪੈਦਾ ਹੋਈਆਂ ਪੀਲੀਏ ਅਤੇ ਹੋਰ ਨਾਮੁਰਾਦ ਬੀਮਾਰੀਆਂ ਨਾਲ ਹੁਣ ਤੱਕ ਦੋ ਜਣਿਆਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਦੇ ਪਰਿਵਾਰਾਂ ਲਈ ਮੰਤਰੀ ਵਲੋਂ ਸਰਕਾਰੀ ਆਰਥਿਕ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਜਗਜੀਵਨ ਰਾਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਉਚਾਈ ਵਾਲੇ ਇਲਾਕਿਆਂ ਤਾਜ਼ਾ ਬਰਫ਼ਬਾਰੀ