28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੀ ਪੰਥਕ ਇਕੱਤਰਤਾ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਤੇ ਪ੍ਰਤੀਨਿੱਧ ਪੁੱਜਣੇ ਸ਼ੁਰੂ

ਅੰਮ੍ਰਿਤਸਰ,6 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੰਜਾਬ ਸਰਕਾਰ ਦੁਆਰਾ ਬੇ-ਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ....

ਅਜੀਤ ਡੈਸਕ 06-04-2026

ਅੰਮ੍ਰਿਤਸਰ,6 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੰਜਾਬ ਸਰਕਾਰ ਦੁਆਰਾ ਬੇ-ਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਸੰਬੰਧੀ ਬਣਾਏ ਜਾਣ ਵਾਲੇ ਪ੍ਰਸਤਾਵਿਤ ਐਕਟ ਨੂੰ ਲੈ ਕੇ ਸੱਦੀ ਗਈ ਪੰਥਕ ਇਕੱਤਰਤਾ ਵਿਚ ਸ਼ਾਮਿਲ ਹੋਣ ਲਈ ਵੱਖ-ਵੱਖ ਸਿੱਖ ਸ਼ਖਸੀਅਤਾਂ ਅਤੇ ਧਾਰਮਿਕ ਜਥੇਬੰਦੀਆਂ ਨਾਲ ਸੰਬੰਧਿਤ ਆਗੂ ਤੇ ਪ੍ਰਤੀਨਿਧ ਪੁੱਜਣੇ ਸ਼ੁਰੂ ਹੋ ਗਏ ਹਨ। ਇਹ ਪੰਥਕ ਇਕੱਤਰਤਾ ਅੱਜ ਸਵੇਰੇ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਇਸੇ ਇਕੱਤਰਤਾ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲ ਪੰਥਾਂ, ਟਕਸਾਲਾਂ, ਸੰਪਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਫੈਡਰੇਸ਼ਨਾਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਨਿਰਮਲਿਆਂ ਤੇ ਉਦਾਸੀਨ ਸੰਤ ਮਹਾਂਪੁਰਸ਼ਾਂ ਆਦਿ ਨੂੰ ਸੱਦਾ ਪੱਤਰ ਭੇਜੇ ਗਏ ਸਨ।

ਪੰਥਕ ਇਕੱਤਰਤਾ ਵਿਚ ਸ਼ਾਮਿਲ ਹੋਣ ਲਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਚੌਂਕ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਅਜੈਬ ਸਿੰਘ ਅਭਿਆਸੀ ਸਮੇਤ ਹੋਰ ਆਗੂ ਪੁੱਜੇ ਹਨ।

ਪਿਛਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਗਠਿਤ ਦਹੇਜ ਵਿਰੋਧੀ ਕਮੇਟੀ ਵਿਚ ਡਾ. ਸਵਰਾਜ ਗਰੋਵਰ ਮੈਂਬਰ ਨਿਯੁਕਤ ਅਗਲੀ ਖ਼ਬਰ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਧਮਕੀ, ਪੁਲਿਸ ਨੇ ਇਮਾਰਤ ਕਰਵਾਈ ਖਾਲੀ