27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਦਾਖਾ ਸੇਵਾ ਕੇਂਦਰ 'ਚ ਐੱਸ.ਸੀ. ਸਰਟੀਫਿਕੇਟ ਲਈ ਲੱਗੀਆਂ ਬੀਬੀਆਂ ਦੀਆਂ ਲੰਮੀਆਂ ਲਾਈਨਾਂ

ਮੁੱਲਾਂਪੁਰ ਦਾਖਾ (ਲੁਧਿਆਣਾ), 6 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ) - ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਹੇਠ ਐੱਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ ਵਲੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ...

ਅਜੀਤ ਡੈਸਕ 06-04-2026

ਮੁੱਲਾਂਪੁਰ ਦਾਖਾ (ਲੁਧਿਆਣਾ), 6 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ) - ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਹੇਠ ਐੱਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ ਵਲੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਾਪਤ ਕਰਨ ਲਈ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੋਂ ਪਹਿਲਾਂ ਐੱਸ.ਸੀ. ਵਰਗ (ਜਾਤੀ) ਸਰਟੀਫਿਕੇਟ ਬਣਵਾਉਣ ਲਈ ਸੇਵਾ ਕੇਂਦਰਾਂ 'ਚ 18 ਸਾਲ ਤੋਂ ਵੱਧ ਉਮਰ ਔਰਤਾਂ ਦੀਆਂ ਲਾਈਨਾਂ ਲੱਗ ਰਹੀਆਂ ਹਨ। ਦਾਖਾ ਸੇਵਾ ਕੇਂਦਰ 'ਚ ਵੀ ਐਸ.ਸੀ. ਸਰਟੀਫਿਕੇਟ ਪ੍ਰਾਪਤ ਕਰਨ ਲਈ ਸੇਵਾ ਕੇਂਦਰਾਂ ਦੇ ਬਾਹਰ ਵੰਡੇ ਜਾਣ ਵਾਲੇ ਟੋਕਨ ਪ੍ਰਾਪਤ ਕਰਨ ਲਈ ਮਹਿਲਾਵਾਂ 6 ਵਜੇ ਹੀ ਆ ਕੇ ਲਾਈਨ ਵਿਚ ਲੱਗ ਗਈਆਂ। ਲਾਈਨਾਂ 'ਚ ਖੜ੍ਹੀਆਂ ਬੀਬੀਆਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਯੋਜਨਾ ਦੇ ਲਾਭ ਲਈ ਸਾਨੂੰ ਜਾਤੀ ਦਾ ਸਰਟੀਫਿਕੇਟ ਪਿੰਡ ਪੱਧਰ 'ਤੇ ਹੀ ਬਣਾਉਣ ਦਾ ਪ੍ਰਬੰਧ ਕੀਤਾ ਜਾਵੇ।

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਚੰਡੀਗੜ੍ਹ 'ਚ ਮੁੜ ਬੰਬ ਧਮਾਕੇ ਦੀ ਈ.ਮੇਲ ਧਮਕੀ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ, ਡੀਜੀਪੀ, ਸਕੱਤਰੇਤ ਨਿਸ਼ਾਨੇ 'ਤੇ