27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬੰਬ ਨਾਲ ਉਡਾਊਣ ਦੀ ਧਮਕੀ ਪਿੱਛੋਂ ਖਾਲੀ ਕਰਵਾਇਆ ਕੋਰਟ ਕੰਪਲੈਕਸ

ਬਰਨਾਲਾ, 6 ਅਪ੍ਰੈਲ (ਨਰਿੰਦਰ ਅਰੋੜਾ)- ਬਰਨਾਲਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਵਲੋਂ ਸਾਰੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ...

ਅਜੀਤ ਡੈਸਕ 06-04-2026

 ਬਰਨਾਲਾ, 6 ਅਪ੍ਰੈਲ (ਨਰਿੰਦਰ ਅਰੋੜਾ)- ਬਰਨਾਲਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਵਲੋਂ ਸਾਰੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਵਿਖੇ ਇਕ ਅਣਪਛਾਤੀ ਈਮੇਲ ਪ੍ਰਾਪਤ ਹੋਈ ਸੀ। ਜਿਸ ਵਿਚ ਪੰਜਾਬ ਦੇ ਤਿੰਨ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਬਰਨਾਲਾ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ ਬੰਬ ਨਿਰੋਧਕ ਦਸਤੇ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪੰਥਕ ਇਕੱਤਰਤਾ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ ਉਤੇ ਹੋਇਆ ਮੰਥਨ ਅਗਲੀ ਖ਼ਬਰ ਦਿੱਲੀ ਵਿਧਾਨ ਸਭਾ ਦਾ ਬੈਰੀਅਰ ਤੋੜ ਅੰਦਰ ਜਾ ਵੜ੍ਹੀ ਕਾਰ