27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਥਕ ਇਕੱਤਰਤਾ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ ਉਤੇ ਹੋਇਆ ਮੰਥਨ

ਅੰਮ੍ਰਿਤਸਰ, (ਜਸਵੰਤ ਸਿੰਘ ਜੱਸ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸੰਬੰਧੀ ਬਣਾਏ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਨੂੰ ਲੈ ਕੇ ਸਿੱਖ ਜਥੇਬੰਦੀਆਂ...

ਅਜੀਤ ਡੈਸਕ 06-04-2026

ਅੰਮ੍ਰਿਤਸਰ, (ਜਸਵੰਤ ਸਿੰਘ ਜੱਸ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸੰਬੰਧੀ ਬਣਾਏ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਪੰਥਕ ਇਕੱਤਰਤਾ ਕਰੀਬ ਸਾਢੇ ਚਾਰ ਘੰਟੇ ਚੱਲਣ ਉਪਰੰਤ ਸਮਾਪਤ ਹੋ ਗਈ। ਇਸ ਦੌਰਾਨ ਅਖੀਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸਮੁੱਚੀਆਂ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਬੁੱਧੀਜੀਵੀਆਂ ਵਲੋਂ ਮਿਲੇ ਸੁਝਾਵਾਂ ਦੀ ਰੌਸ਼ਨੀ ਵਿਚ ਇਕ ਮਤਾ ਪੜ੍ਹਿਆ ਗਿਆ, ਜਿਸ ਨੂੰ ਹਾਜ਼ਰ ਪੰਥਕ ਸ਼ਖਸੀਅਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਜੈਕਾਰੇ ਬੁਲਾ ਕੇ ਪ੍ਰਵਾਨਗੀ ਦਿੱਤੀ ਗਈ।। ਪੰਥਕ ਇਕੱਤਰਤਾ ਵਿਚ ਪੁੱਜੀਆਂ ਪੰਥਕ ਜਥੇਬੰਦੀਆਂ ਅਤੇ ਸ਼ਖਸੀਅਤਾਂ ਦਾ ਧੰਨਵਾਦ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤਾ ਗਿਆ। 

ਇਸ ਦੌਰਾਨ ਐਡਵੋਕੇਟ ਧਾਮੀ ਵਲੋਂ ਪੜ੍ਹੇ ਗਏ ਮਤੇ ਵਿਚ ਕਿਹਾ ਗਿਆ ਕਿ ਸਰਕਾਰ ਵਲੋਂ ਕਾਨੂੰਨੀ ਪ੍ਰਕਿਰਿਆ ਚੰਗੀ ਗੱਲ ਹੈ ਪਰ ਇਸ ਵਿਚ ਪੰਥਕ ਸੁਝਾਅ ਮਨਫੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਨਮਰਜ਼ੀ ਨਾ ਕਰੇ ਤੇ ਪ੍ਰਸਤਾਵਿਤ ਬੇਅਦਬੀਆਂ ਸੰਬੰਧੀ ਕਾਨੂੰਨ ਸਿਆਸੀ ਟੂਲ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਜ਼ਰੂਰੀ ਬਣਾਈ ਜਾਵੇ।

ਪਿਛਲੀ ਖ਼ਬਰ ਜਲੰਧਰ ਦੀ ਇਕ ਨਿੱਜੀ ਬੈਂਕ ਵਿਚ ਦਿਨ-ਦਿਹਾੜੇ ਲੁੱਟ ਅਗਲੀ ਖ਼ਬਰ ਬੰਬ ਨਾਲ ਉਡਾਊਣ ਦੀ ਧਮਕੀ ਪਿੱਛੋਂ ਖਾਲੀ ਕਰਵਾਇਆ ਕੋਰਟ ਕੰਪਲੈਕਸ