ਨਵੀਂ ਦਿੱਲੀ, ਅਟਾਰੀ ਸਰਹੱਦ,(ਅੰਮ੍ਰਿਤਸਰ)- 7 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ) - ਭਾਰਤ ਵਿਚ ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਸਾਖੀ ਦੇ ਜਸ਼ਨਾਂ ਦੇ ਮੌਕੇ 'ਤੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ 10-19 ਅਪ੍ਰੈਲ 2026 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸਾਲਾਨਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਭਾਰਤ ਤੋਂ ਸ਼ਰਧਾਲੂਆਂ ਨੂੰ 2800 ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ। ਇਸ ਦੌਰਾਨ ਸ਼ਰਧਾਲੂ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।
ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋਣ ਕੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ 2840 ਮੈਬਰਾਂ ਜਥੇ ਨੂੰ ਪਾਕਿਸਤਾਨ ਜਾਣ ਲਈ 10 ਅਪ੍ਰੈਲ ਤੋਂ 19 ਅਪ੍ਰੈਲ ਤੱਕ ਦੀ ਮਨਜੂਰੀ ਭਾਰਤ ਪਾਕਿਸਤਾਨ ਸਰਕਾਰਾਂ ਵਲੋਂ ਦਿੱਤੀ ਗਈ ਹੈ। ਭਾਰਤੀ ਸਿੱਖ ਸ਼ਰਧਾਲੂ ਅਟਾਰੀ ਸਰਹੱਦ ਰਸਤੇ 10 ਅਪ੍ਰੈਲ ਨੂੰ ਸਵੇਰੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਜੱਥਾ ਰਵਾਨਾ ਹੋਵੇਗਾ। ਭਾਰਤ ਸਥਿਤ ਪਾਕਿਸਤਾਨ ਦੂਤ ਘਰ ਦਿੱਲੀ ਵਲੋਂ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਹਰਿਆਣਾ ਕਮੇਟੀ ਤੋਂ ਇਲਾਵਾ ਹੋਰਨਾਂ ਰਾਜਾਂ ਦੀਆਂ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਲਈ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ, ਜਿਨ੍ਹਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਜਥੇਦਾਰ ਮਗਵਿੰਦਰ ਸਿੰਘ ਖਪੜਖੇੜੀ, ਸੁਰਜੀਤ ਸਿੰਘ ਤੁਗਲਵਾਲ ਅਤੇ ਅਮਰਜੀਤ ਸਿੰਘ ਭਲਾਈਪੁਰ ਜੋ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਕਰਨਗੇ, ਦਿੱਲੀ ਸਥਿਤ ਪਾਕਿਸਤਾਨ ਦੂਤਘਰ ਵਲੋਂ ਸ਼੍ਰੋਮਣੀ ਕਮੇਟੀ ਦੇ 1795 ਸ਼ਰਧਾਲੂਆਂ ਵਿਚੋਂ 32 ਵਿਜੇ ਕੱਟ ਕੇ 1773 ਸਿੱਖ ਸ਼ਰਧਾਲੂਆਂ ਨੂੰ ਵੀੜੇ ਮੁਹੱਈਆ ਕਰਵਾਏ ਗਏ ਹਨ। ਇਸ ਤਰ੍ਹਾਂ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਹਾਦਰ ਸਿੰਘ ਦੀ ਅਗਵਾਈ ਵਾਲੇ ਜਥੇ ਨੂੰ 275 ਵਿਚੋਂ 20 ਵੀਜ਼ੇ ਕੱਟੇ ਕੇ 255 ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਹਰਜੀਤ ਸਿੰਘ ਪੱਪੀ ਨੂੰ 409 ਵੀਜ਼ੇ ਮਿਲੇ ਹਨ। ਇਸ ਤੋਂ ਇਲਾਵਾ ਜੰਮੂ 176, ਯੂ.ਪੀ. 78, ਉੱਤਰਾਖੰਡ 35 ਤੇ ਅਕਾਲੀ ਦਲ ਅੰਮ੍ਰਿਤਸਰ ਦੇ ਪਰਮਜੀਤ ਸਿੰਘ ਨੂੰ 114 ਵੀਜ਼ੇ ਦਿੱਤੇ ਗਏ ਹਨ। ਕੁੱਲ੍ਹ ਭਾਰਤੀ ਸਿੱਖ ਸ਼ਰਧਾਲੂਆਂ ਨੂੰ 2840 ਵੀਜੇ ਪਾਕਿਸਤਾਨ ਸਰਕਾਰ ਵਲੋਂ ਦਿੱਤੇ ਗਏ ਹਨ। ਇਥੇ ਦੱਸਣ ਯੋਗ ਹੈ ਕਿ ਪਾਕਿਸਤਾਨ ਸਰਕਾਰ ਵਲੋਂ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਹੋ ਕੇ ਜਾਣ ਵਾਲੇ ਭਾਰਤੀ ਹਿੰਦੂਆਂ ਦੇ ਨਾਮ ਜ਼ਿਆਦਾਤਰ ਕੱਟੇ ਗਏ ਹਨ I