23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ, 8 ਅਪ੍ਰੈਲ- ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈ.ਏ.ਐਸ., ਆਈ.ਪੀ.ਐਸ.....

ਅਜੀਤ ਡੈਸਕ 08-04-2026

ਚੰਡੀਗੜ੍ਹ, 8 ਅਪ੍ਰੈਲ- ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਹੁਣ ਤੱਕ ਪੰਜਾਬ ਸਰਕਾਰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਨੂੰ 58 ਪ੍ਰਤੀਸ਼ਤ ਮਹਿੰਗਾਈ ਭੱਤਾ (ਡੀਏ) ਦੇ ਰਹੀ ਸੀ, ਜਦੋਂ ਕਿ ਹੋਰ ਸਾਰੇ ਸਰਕਾਰੀ ਕਰਮਚਾਰੀਆਂ ਨੂੰ 42 ਪ੍ਰਤੀਸ਼ਤ ਡੀ.ਏ. ਦਿੱਤਾ ਜਾਂਦਾ ਸੀ।  ਅਦਾਲਤ ਨੇ ਕਿਹਾ ਕਿ 30 ਜੂਨ ਤੱਕ ਸਾਰਾ ਮੁਲਾਜ਼ਮਾਂ ਨੂੰ ਇਹ ਭੱਤਾ ਜਾਰੀ ਕਰ ਦਿੱਤਾ ਜਾਣਾ ਚਾਹੀਦਾ ਹੈ।

ਪਿਛਲੀ ਖ਼ਬਰ ਸਾਹਿਤ ਜਗਤ ਨੂੰ ਵੱਡਾ ਘਾਟਾ: ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਅਮਰ ਕੋਮਲ ਦਾ ਦਿਹਾਂਤ ਅਗਲੀ ਖ਼ਬਰ ਜੰਗਬੰਦੀ ਤੋਂ ਬਾਅਦ ਈਰਾਨ ’ਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ