23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਐਸ.ਓ.ਆਈ. ਆਗੂਆਂ ਅਤੇ ਪੁਲਿਸ ਵਿਚਾਲੇ ਝੜਪ

ਚੰਡੀਗੜ੍ਹ, 8 ਅਪ੍ਰੈਲ- ਅੱਜ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਦੇ ਵਰਕਰਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਪੰਜਾਬ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਵਿੰਗ ਦੇ....

ਅਜੀਤ ਡੈਸਕ 08-04-2026

ਚੰਡੀਗੜ੍ਹ, 8 ਅਪ੍ਰੈਲ- ਅੱਜ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਦੇ ਵਰਕਰਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਪੰਜਾਬ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਵਿੰਗ ਦੇ ਪ੍ਰਧਾਨ ਰਾਣਾ ਰਣਬੀਰ ਸਮੇਤ ਕਈ ਆਗੂਆਂ ਨੇ ਮੁੱਖ ਮੰਤਰੀ ਮਾਨ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਝੜਪ ਹੋਈ। ਚੰਡੀਗੜ੍ਹ ਪੁਲਿਸ ਨੇ ਪ੍ਰਧਾਨ ਰਾਣਾ ਰਣਬੀਰ ਸਿੰਘ ਅਤੇ ਹੋਰ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਲੈ ਗਈ।

ਦੱਸਣ ਯੋਗ ਹੈ ਕਿ ਹਾਲ ਹੀ ਵਿਚ ਮੁੱਖ ਮੰਤਰੀ ਨੇ ਸਟੇਜ ਤੋਂ ਐਸ.ਓ.ਆਈ. ਨੂੰ "ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ" ਕਿਹਾ ਸੀ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਅਲਰਟ 'ਤੇ ਹੈ। ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਗਾਏ ਹਨ ਅਤੇ ਪਾਣੀ ਦੀਆਂ ਤੋਪਾਂ ਤਾਇਨਾਤ ਕੀਤੀਆਂ ਸਨ।

ਪਿਛਲੀ ਖ਼ਬਰ ਦੇਸ਼ਧ੍ਰੋਹ ਮਾਮਲੇ ’ਚ ਅਦਾਲਤ ਨੇ ਰਾਮਪਾਲ ਦੀ ਜ਼ਮਾਨਤ ਪਟੀਸ਼ਨ ਕੀਤੀ ਮਨਜ਼ੂਰ ਅਗਲੀ ਖ਼ਬਰ ਸਾਹਿਤ ਜਗਤ ਨੂੰ ਵੱਡਾ ਘਾਟਾ: ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਅਮਰ ਕੋਮਲ ਦਾ ਦਿਹਾਂਤ