23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬੀਬੀ ਪਰਮਜੀਤ ਕੌਰ ਲਾਂਡਰਾ ਮੁੜ ਅਕਾਲੀ ਦਲ ’ਚ ਸ਼ਾਮਿਲ

ਚੰਡੀਗੜ੍ਹ, 8 ਅਪ੍ਰੈਲ- ਬੀਬੀ ਪਰਮਜੀਤ ਕੌਰ ਲਾਂਡਰਾਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਹੋ ਗਏ। ਪਾਰਟੀ ਵਲੋਂ....

ਅਜੀਤ ਡੈਸਕ 08-04-2026

ਚੰਡੀਗੜ੍ਹ, 8 ਅਪ੍ਰੈਲ- ਬੀਬੀ ਪਰਮਜੀਤ ਕੌਰ ਲਾਂਡਰਾਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਹੋ ਗਏ।  ਪਾਰਟੀ ਵਲੋਂ ਇਸ ਸੰਬੰਧੀ ਇਕ ਟਵੀਟ ਸਾਂਝਾ ਕੀਤਾ ਗਿਆ ਤੇ ਕਿਹਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿਚ ਵਾਪਸੀ ਦਾ ਸਵਾਗਤ ਕਰਨ ਲਈ ਪਾਰਟੀ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਥ ਅਤੇ ਪੰਜਾਬੀਆਂ ਦੇ ਨਾਲ-ਨਾਲ ਸੂਬੇ ਦੀ ਇਕੋ-ਇਕ ਖੇਤਰੀ ਪਾਰਟੀ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਅਕਾਲੀ ਦਲ ਵਿਚ ਵਾਪਸ ਆਉਣ ਦੀ ਅਪੀਲ ਕੀਤੀ।

ਬੀਬੀ ਲਾਂਡਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ 2027 ਵਿਚ ਸ. ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

ਪਿਛਲੀ ਖ਼ਬਰ ਆੜ੍ਹਤੀਆਂ ਵਲੋਂ ਹੜਤਾਲ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ਅਗਲੀ ਖ਼ਬਰ ਦੇਸ਼ਧ੍ਰੋਹ ਮਾਮਲੇ ’ਚ ਅਦਾਲਤ ਨੇ ਰਾਮਪਾਲ ਦੀ ਜ਼ਮਾਨਤ ਪਟੀਸ਼ਨ ਕੀਤੀ ਮਨਜ਼ੂਰ