26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਜਥਾ ਪਾਕਿਸਤਾਨ ਰਵਾਨਾ

ਅਟਾਰੀ, (ਅੰਮ੍ਰਿਤਸਰ) 10 ਅਪ੍ਰੈਲ, (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)- ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ....

ਅਜੀਤ ਡੈਸਕ 10-04-2026

ਅਟਾਰੀ, (ਅੰਮ੍ਰਿਤਸਰ) 10 ਅਪ੍ਰੈਲ, (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)- ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਇਆ। ਅਟਾਰੀ ਸਰਹੱਦ ’ਤੇ ਸਥਿਤ ਇੰਟੀਗਰੇਟਡ ਚੈੱਕ ਪੋਸਟ ਦੇ ਬਾਹਰ ਅਤੇ ਅੰਦਰ ਸੀਮਾ ਸੁਰੱਖਿਆ ਬਲ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ ਤਾਂ ਕਿ ਜਥੇ ਨੂੰ ਜ਼ੀਰੋ ਲਾਈਨ ਤੱਕ ਜਾਣ ਸੰਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੇ ਜਵਾਨ ਵੀ ਮੌਜੂਦ ਸਨ। ਜਥੇ ਕੋਲ 10 ਦਿਨ ਦਾ ਵੀਜ਼ਾ ਹੈ। ਸ਼ਰਧਾਲੂਆਂ ਨੇ ਗੱਲਬਾਤ ਕਰਦੇ ਦੱਸਿਆ ਕਿ ਉਹ ਵਿਸਾਖੀ ਦਾ ਦਿਹਾੜਾ ਮਨਾਉਣ ਉਪਰੰਤ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ। ਯਾਤਰੀਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਪਾਕਿਸਤਾਨ ਜਾਣ ਲਈ ਤੜਕਸਾਰ ਹੀ ਅਟਾਰੀ ਸਰਹੱਦ ’ਤੇ ਪਹੁੰਚ ਗਏ ਸਨ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਤੋਂ ਬਾਅਦ ਸਿੱਖ ਜਥਾ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਆਈ.ਸੀ.ਪੀ. ਤੋਂ ਪਾਕਿਸਤਾਨ ਵੱਲ ਰਵਾਨਾ ਹੋ ਗਿਆ।

ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਦੋ ਭੈਣਾਂ ਦੀ ਮੌਤ ਅਗਲੀ ਖ਼ਬਰ ਮਾਲੇਗਾਓਂ ਬੰਬ ਧਮਾਕੇ ਦੇ ਮਾਮਲੇ ਵਿਚ ਬਰੀ ਹੋਏ ਕਰਨਲ ਪੁਰੋਹਿਤ ਨੂੰ ਬ੍ਰਿਗੇਡੀਅਰ ਰੈਂਕ ਵਿਚ ਮਿਲੇਗੀ ਤਰੱਕੀ- ਸੂਤਰ