28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗਿਆਨੀ ਹਰਪ੍ਰੀਤ ਸਿੰਘ ਵਲੋਂ ਮਥੁਰਾ ਹਾਦਸੇ 'ਤੇ ਗਹਿਰਾ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ , 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵ੍ਰਿੰਦਾਵਨ ਗਏ ...

ਅਜੀਤ ਡੈਸਕ 10-04-2026

ਸ੍ਰੀ ਮੁਕਤਸਰ ਸਾਹਿਬ , 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵ੍ਰਿੰਦਾਵਨ ਗਏ ਸ਼ਰਧਾਲੂਆਂ ਦੀ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿਚ ਪਲਟ ਜਾਣ ਕਰਕੇ ਸ਼ਰਧਾਲੂਆਂ ਦੀ ਡੁੱਬਣ ਕਾਰਨ ਹੋਈ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ ਅਤੇ ਮਨ ਨੂੰ ਝੰਜੋੜ ਦੇਣ ਵਾਲੀ ਹੈ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ਣ।

 

ਪਿਛਲੀ ਖ਼ਬਰ ਆਈ. ਐੱਫ. ਐੱਫ. ਸੀ. ਓ. ਨੇ ਟਿਕਾਊ ਖੇਤੀ ਨੂੰ ਹੁਲਾਰਾ ਦੇਣ ਲਈ ਦੇਸ਼ ਵਿਆਪੀ ਨੈਨੋ-ਖਾਦ ਜਾਗਰੂਕਤਾ ਮੁਹਿੰਮ ਕੀਤੀ ਸ਼ੁਰੂ ਅਗਲੀ ਖ਼ਬਰ ਆਈ ਪੀ ਐੱਲ 2026- ਬੰਗਲੁਰੂ ਦੇ ਰਾਜਸਥਾਨ ਖਿਲਾਫ 5 ਓਵਰਾਂ ਤੋਂ ਬਾਅਦ 58/3