24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਆਸ਼ਾ ਭੌਂਸਲੇ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ : ਪ੍ਰਧਾਨ ਮੰਤਰੀ

ਨਵੀਂ ਦਿੱਲੀ, 12 ਅਪ੍ਰੈਲ (ਪੀਟੀਆਈ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਗੀਤ ਹਮੇਸ਼ਾ...

ਅਜੀਤ ਡੈਸਕ 12-04-2026

ਨਵੀਂ ਦਿੱਲੀ, 12 ਅਪ੍ਰੈਲ (ਪੀਟੀਆਈ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਗੀਤ ਹਮੇਸ਼ਾ ਲੋਕਾਂ ਦੇ ਜੀਵਨ ਵਿਚ ਗੂੰਜਦੇ ਰਹਿਣਗੇ।

ਐਕਸ 'ਤੇ ਆਪਣੇ ਸੰਦੇਸ਼ ਵਿਚ, ਮੋਦੀ ਨੇ ਇਹ ਵੀ ਕਿਹਾ ਕਿ ਭੌਂਸਲੇ ਦੀ ਅਸਾਧਾਰਨ ਸੰਗੀਤਕ ਯਾਤਰਾ, ਦਹਾਕਿਆਂ ਤੱਕ ਚੱਲੀ, ਭਾਰਤੀ ਸੱਭਿਆਚਾਰਕ ਵਿਰਾਸਤ ਨੂੰ ਅਮੀਰ ਬਣਾਇਆ ਅਤੇ ਦੁਨੀਆ ਭਰ ਦੇ ਅਣਗਿਣਤ ਦਿਲਾਂ ਨੂੰ ਛੂਹਿਆ। ਆਸ਼ਾ ਭੌਂਸਲੇ ਜੀ ਦੇ ਦੇਹਾਂਤ 'ਤੇ ਬਹੁਤ ਦੁੱਖ ਹੋਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਉਨ੍ਹਾਂ ਦੀਆਂ ਰੂਹਾਨੀ ਸੁਰਾਂ ਹੋਣ ਜਾਂ ਜੀਵੰਤ ਰਚਨਾਵਾਂ, ਭੌਂਸਲੇ ਦੀ ਆਵਾਜ਼ ਵਿਚ ਸਦੀਵੀ ਪ੍ਰਤਿਭਾ ਸੀ। "ਮੈਂ ਉਨ੍ਹਾਂ ਨਾਲ ਆਪਣੀਆਂ ਗੱਲਬਾਤਾਂ ਦੀਆਂ ਯਾਦਾਂ ਨੂੰ ਹਮੇਸ਼ਾ ਸੰਭਾਲ ਕੇ ਰੱਖਾਂਗਾ। ਉਨ੍ਹਾਂ ਦੇ ਪਰਿਵਾਰ, ਪ੍ਰਸ਼ੰਸਕਾਂ ਅਤੇ ਸੰਗੀਤ ਪ੍ਰੇਮੀਆਂ ਪ੍ਰਤੀ ਮੇਰੀ ਸੰਵੇਦਨਾ। ਉਹ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ ਅਤੇ ਉਨ੍ਹਾਂ ਦੇ ਗੀਤ ਹਮੇਸ਼ਾ ਲੋਕਾਂ ਦੇ ਜੀਵਨ ਵਿਚ ਗੂੰਜਦੇ ਰਹਿਣਗੇ।"  

ਪਿਛਲੀ ਖ਼ਬਰ ਮੋਦੀ ਸਰਕਾਰ ਜਾਤੀ ਜਨਗਣਨਾ ਨੂੰ ਠੰਢੇ ਬਸਤੇ ਵਿਚ ਪਾਉਣਾ ਚਾਹੁੰਦੀ ਹੈ : ਕਾਂਗਰਸ ਅਗਲੀ ਖ਼ਬਰ ਆਸ਼ਾ ਭੌਂਸਲੇ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋੋਇਆ-ਕੇਜਰੀਵਾਲ