23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ਮਸ਼ਾਨਘਾਟ ਲਿਜਾਈ ਗਈ ਆਸ਼ਾ ਭੋਂਸਲੇ ਦੀ ਮ੍ਰਿਤਕ ਦੇਹ

ਮੁੰਬਈ,13 ਅਪ੍ਰੈਲ - ਗਾਇਕਾ ਆਸ਼ਾ ਭੋਂਸਲੇ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਤੋਂ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਲਿਜਾਇਆ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਕੀਤਾ ਜਾਵੇਗਾ....

ਅਜੀਤ ਡੈਸਕ 13-04-2026

ਮੁੰਬਈ,13 ਅਪ੍ਰੈਲ - ਗਾਇਕਾ ਆਸ਼ਾ ਭੋਂਸਲੇ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਤੋਂ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਲਿਜਾਇਆ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਕੀਤਾ ਜਾਵੇਗਾ। ਆਸ਼ਾ ਭੌਂਸਲੇ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸਵੇਰੇ ਉਨ੍ਹਾਂ ਦੀ ਦੇਹ ਨੂੰ ਅੰਤਿਮ ਸੰਸਕਾਰ ਲਈ ਉਨ੍ਹਾਂ ਦੇ ਮੁੰਬਈ ਸਥਿਤ ਘਰ, ਕਾਸਾ ਗ੍ਰਾਂਡੇ ਵਿਖੇ ਰੱਖਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਤਿਰੰਗੇ ਵਿਚ ਲਪੇਟਿਆ ਗਿਆ ਅਤੇ ਸਲਾਮੀ ਦਿੱਤੀ ਗਈ।

ਉਨ੍ਹਾਂ ਦਾ ਐਤਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ।

ਪਿਛਲੀ ਖ਼ਬਰ ਪਟਨਾ ਪੁਲਿਸ ਵਲੋਂ ਕਪੂਰਥਲਾ ਵਿਚ ਵੱਡੀ ਕਾਰਵਾਈ, ਧੋਖਾਧੜੀ ਦੇ ਮਾਮਲੇ 'ਚ ਕਾਰੋਬਾਰੀ ਪਤੀ-ਪਤਨੀ ਗ੍ਰਿਫ਼ਤਾਰ ਅਗਲੀ ਖ਼ਬਰ 6 ਮਹੀਨਿਆਂ ਬਾਅਦ ਆਪਣੀ ਰਿਪੋਰਟ ਪੇਸ਼ ਕਰੇਗੀ, ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ - ਭਗਵੰਤ ਮਾਨ