ਤਲਵੰਡੀ ਸਾਬੋ (ਬਠਿੰਡਾ), 14 ਅਪ੍ਰੈਲ (ਰਣਜੀਤ ਸਿੰਘ ਰਾਜੂ) ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਗਏ ਜੋੜ ਮੇਲ ਦੌਰਾਨ ਅੱਜ ਤੜਕਸਾਰ ਦਮਦਮਾ ਸਾਹਿਬ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਤਿਆਰ ਕਰਵਾਈ ਤਖ਼ਤ ਸਾਹਿਬ ਦੀ ਨਵੀਂ ਦਰਸ਼ਨੀ ਡਿਉਢੀ ਦਾ ਅੱਜ ਉਦਘਾਟਨ ਕਰਦਿਆਂ ਕੌਮ ਨੂੰ ਸਮਰਪਿਤ ਕੀਤੀ।ਇਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ।ਗੱਲਬਾਤ ਦੌਰਾਨ ਪ੍ਰਧਾਨ ਧਾਮੀ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਵਿਸਾਖੀ ਜੋੜ ਮੇਲ ਮੌਕੇ ਐਡਵੋਕੇਟ ਧਾਮੀ ਨੇ ਨਵੀਂ ਦਰਸ਼ਨੀ ਡਿਉਢੀ ਦਾ ਕੀਤਾ ਉਦਘਾਟਨ
ਤਲਵੰਡੀ ਸਾਬੋ (ਬਠਿੰਡਾ), 14 ਅਪ੍ਰੈਲ (ਰਣਜੀਤ ਸਿੰਘ ਰਾਜੂ) ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਗਏ ਜੋੜ ਮੇਲ ਦੌਰਾਨ...
ਅਜੀਤ ਡੈਸਕ
14-04-2026