24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਈਸਾਪੁਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ

ਓਠੀਆ/ਅੰਮ੍ਰਿਤਸਰ, 14 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ) - ਜਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਈਸਾਪੁਰ ਦੇ ਇਤਿਹਾਸਿਕ ਗੁਰਦੁਆਰਾ ਨਿਰਮਲੇ ਸੰਤ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ...

ਅਜੀਤ ਡੈਸਕ 14-04-2026

ਓਠੀਆ/ਅੰਮ੍ਰਿਤਸਰ, 14 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ) - ਜਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਈਸਾਪੁਰ ਦੇ ਇਤਿਹਾਸਿਕ ਗੁਰਦੁਆਰਾ ਨਿਰਮਲੇ ਸੰਤ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਵਿਸਾਖੀ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵਿਸਰੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ, ਵਾਰਾਂ ਅਤੇ ਕਵੀਸ਼ਰੀ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ 'ਤੇ ਭਾਰੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਸੰਗਤਾਂ ਲਈ ਅਤੁੱਟ ਲੰਗਰ ਵੀ ਲਗਾਏ ਗਏ ।

ਪਿਛਲੀ ਖ਼ਬਰ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉਦਘਾਟਨ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵਲੋਂ ਰੋਡ ਸ਼ੋਅ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਮੌਕੇ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ