24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐਡਵੋਕੇਟ ਧਾਮੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ....

ਅਜੀਤ ਡੈਸਕ 15-04-2026

ਅੰਮ੍ਰਿਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹੋਣ ਨਾਲ 6 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਦਸੇ ਵਿਚ ਜ਼ਖ਼ਮੀ ਹੋਏ ਸ਼ਰਧਾਲੂਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਵਿਚ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਇਹ ਬੇਹੱਦ ਦੁਖਦਾਈ ਸਮਾਂ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬਜ਼ੀ ਦੀ ਅਰਦਾਸ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ’ਚ ਪਰਿਵਾਰਾਂ ਦੇ ਨਾਲ ਹੈ ਅਤੇ ਪੀੜ੍ਹਤਾਂ ਦੀ ਸੰਭਵ ਸਹਾਇਤਾ ਕੀਤੀ ਜਾਵੇਗੀ।

ਪਿਛਲੀ ਖ਼ਬਰ ਵਿਧਾਇਕ ਸੰਤੋਸ਼ ਕਟਾਰੀਆਂ ਨੇ ਬਲਾਚੌਰ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ ਅਗਲੀ ਖ਼ਬਰ ਪੰਜਾਬ ’ਚ 17 ਅਪ੍ਰੈਲ ਨੂੰ ਰੇਲਗੱਡੀਆਂ ਰੋਕਣਗੇ ਕਿਸਾਨ