26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ

ਲੁਧਿਆਣਾ, 17 ਅਪ੍ਰੈਲ (ਜਤਿੰਦਰ ਪੰਮੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈ.ਡੀ. ਦੀ ਟੀਮ ਅੱਜ ਸਵੇਰੇ...

ਅਜੀਤ ਡੈਸਕ 17-04-2026

 ਲੁਧਿਆਣਾ, 17 ਅਪ੍ਰੈਲ (ਜਤਿੰਦਰ ਪੰਮੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈ.ਡੀ. ਦੀ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਅਤੇ ਬਾਹਰ ਕੇਂਦਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ 'ਤੇ ਵੀ ਛਾਪੇਮਾਰੀ ਕੀਤੀ ਗਈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਘਰੋਂ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਤੇ ਅਧਿਕਾਰੀਆਂ ਵਲੋਂ ਸਾਰੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਅੱਜ ਰੇਲਾਂ ਨਹੀਂ ਰੋਕਣਗੇ ਕਿਸਾਨ ਅਗਲੀ ਖ਼ਬਰ ਮਹਿਲਾ ਰਾਖ਼ਵਾਂਕਰਨ ਤੇ ਹੱਦਬੰਦੀ ’ਤੇ ਅੱਜ ਅਮਿਤ ਸ਼ਾਹ ਦੇਣਗੇ ਜਵਾਬ