26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਜਨਾਲਾ ਨੇੜੇ ਨਾਲੇ ਵਿਚੋਂ ਨੌਜਵਾਨ ਦੀ ਮਿਲੀ ਲਾਸ਼

ਅਜਨਾਲਾ, (ਅੰਮ੍ਰਿਤਸਰ), 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤਲਵੰਡੀ ਰਾਏਦਾਦੂ ਨਜ਼ਦੀਕ ਸੱਕੀ ਨਾਲੇ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ...

ਅਜੀਤ ਡੈਸਕ 17-04-2026

ਅਜਨਾਲਾ, (ਅੰਮ੍ਰਿਤਸਰ), 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤਲਵੰਡੀ ਰਾਏਦਾਦੂ ਨਜ਼ਦੀਕ ਸੱਕੀ ਨਾਲੇ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦੀ ਲਾਸ਼ ਸੱਕੀ ਦੇ ਪੁੱਲ ਤੋਂ ਹੇਠਾਂ ਪਈ ਸੀ ਅਤੇ ਉਸ ਦੇ ਸਰੀਰ ’ਤੇ ਸੱਟਾਂ ਦੇ ਕਾਫ਼ੀ ਨਿਸ਼ਾਨ ਹਨ। ਨੌਜਵਾਨ ਦੀ ਬਾਂਹ ’ਤੇ ਸੰਧੂ ਲਿਖਿਆ ਹੋਇਆ ਹੈ।

ਸ਼ੱਕ ਇਹ ਜਤਾਇਆ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਕਤਲ ਕਰਕੇ ਲਾਸ਼ ਖੁਰਦ ਬੁਰਦ ਕਰਨ ਦੇ ਇਰਾਦੇ ਨਾਲ ਸੱਕੀ ਨਾਲੇ ਵਿਚ ਸੁੱਟ ਦਿੱਤੀ ਗਈ ਹੋਵੇਗੀ। ਇਹ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐਸ.ਐਚ.ਓ ਸਬ-ਇੰਸਪੈਕਟਰ ਹਰਜੀਤ ਸਿੰਘ ਸੰਧੂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਲਾਸ਼ ਨੂੰ ਸੱਕੀ ਨਾਲੇ ਵਿਚੋਂ ਬਾਹਰ ਕਢਵਾ ਕੇ ਪਹਿਚਾਣ ਲਈ ਸਿਵਲ ਹਸਪਤਾਲ ਅਜਨਾਲਾ ਦੇ ਪੋਸਟਮਾਰਟਮ ਹਾਊਸ ਵਿਖੇ ਰੱਖ ਦਿੱਤਾ ਗਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਚ.ਓ. ਸਬ ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਨੌਜਵਾਨ ਦੀ ਹੁਣ ਤੱਕ ਪਹਿਚਾਣ ਨਹੀਂ ਹੋਈ ਤੇ ਉਸ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਵਿਚ ਰੱਖ ਦਿੱਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਾਂਚ ਦੌਰਾਨ ਜੋ ਵੀ ਤੱਥ ਸਮਝਣਗੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪਿਛਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਈ.ਡੀ. ਅਦਾਲਤ ਅੱਗੇ ਪੇਸ਼ ਅਗਲੀ ਖ਼ਬਰ ਮਹਿਲਾ ਰਾਖਵਾਂਕਰਨ ਕਾਨੂੰਨ ਲਾਗੂ, ਦੇਰ ਰਾਤ ਨੋਟੀਫ਼ਿਕੇਸ਼ਨ ਜਾਰੀ