25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਕਣਕ ਦੀ ਖ਼ਰੀਦ ਲਈ ਢਿੱਲਾਂ ਮਨਜ਼ੂਰ- ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ

ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕਰਕੇ ਕਿਹਾ ਕਿ ਬੇ-ਮੌਸਮੀ ਬਾਰਿਸ਼ ਕਾਰਨ ਕਣਕ ਦੀ ਖ਼ਰੀਦ ਵਿਚ ਢਿੱਲ ਦੇਣ ਲਈ ਬੇਨਤੀ 9 ਅਪ੍ਰੈਲ 2026....

ਅਜੀਤ ਡੈਸਕ 17-04-2026

ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕਰਕੇ ਕਿਹਾ ਕਿ ਬੇ-ਮੌਸਮੀ ਬਾਰਿਸ਼ ਕਾਰਨ ਕਣਕ ਦੀ ਖ਼ਰੀਦ ਵਿਚ ਢਿੱਲ ਦੇਣ ਲਈ ਬੇਨਤੀ 9 ਅਪ੍ਰੈਲ 2026 ਨੂੰ ਪ੍ਰਾਪਤ ਹੋਈ। ਇਸ ਤੋਂ ਤੁਰੰਤ ਬਾਅਦ 10 ਅਪ੍ਰੈਲ ਨੂੰ ਸਾਰੇ ਜ਼ਿਲ੍ਹਿਆਂ ਵਿਚ ਸਥਿਤੀ ਦਾ ਅੰਕਲਨ ਕਰਨ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਮੈਦਾਨੀ ਰਿਪੋਰਟਾਂ ਦੇ ਆਧਾਰ ’ਤੇ ਕੇਂਦਰ ਸਰਕਾਰ ਨੇ ਰਬੀ ਮਾਰਕੀਟਿੰਗ ਸੀਜ਼ਨ (RMS) 2026–27 ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਕਣਕ ਦੀ ਖ਼ਰੀਦ ਲਈ ਢਿੱਲਾਂ ਮਨਜ਼ੂਰ ਕਰ ਦਿੱਤੀਆਂ ਹਨ। ਇਹ ਫੈਸਲਾ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਅਤੇ ਕਮਕ ਦੀ ਕਿਸੇ ਵੀ ਕਿਸਮ ਦੀ ਮਜ਼ਬੂਰੀ ਵਿਚ ਵਿਕਰੀ (ਡਿਸਟ੍ਰੈੱਸ ਸੇਲ) ਨੂੰ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ। ਇਹ ਢਿੱਲਾਂ RMS 2026–27 ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

ਪਿਛਲੀ ਖ਼ਬਰ ਸਕੂਲ ਨੌਜਵਾਨ ਨੇ ਅਧਿਆਪਕਾ ਅਤੇ ਬੱਚਿਆਂ ’ਤੇ ਸੁੱਟਿਆ ਤੇਜ਼ਾਬ ਅਗਲੀ ਖ਼ਬਰ ਜਲੰਧਰ ’ਚ ਮੰਤਰੀ ਸੰਜੀਵ ਅਰੋੜਾ ਦੇ ਨਜ਼ਦੀਕੀ ਦੇ ਘਰ ਈ.ਡੀ.ਦਾ ਛਾਪਾ