25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਿਸਾਨ ਆਗੂਆਂ ਦੇ ਧਰਨੇ ਵਾਲੇ ਸਥਾਨ 'ਤੇ ਡੀਆਈਜੀ ਸੁਮਿਤ ਗੋਇਲ ਪਹੁੰਚੇ

ਅਟਾਰੀ (ਅੰਮ੍ਰਿਤਸਰ), 17 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਅੰਤਰਰਾਸ਼ਟਰੀ ਅਟਾਰੀ ਵਾਹਗਾ ਹਾਈਵੇਅ 'ਤੇ ਸਥਿਤ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਗਿਆ ਹੈ। ਭਾਰਤ-ਪਾਕਿਸਤਾਨ ਦੋਵਾਂ ਗਵਾਂਢੀ...

ਅਜੀਤ ਡੈਸਕ 17-04-2026

ਅਟਾਰੀ (ਅੰਮ੍ਰਿਤਸਰ), 17 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਅੰਤਰਰਾਸ਼ਟਰੀ ਅਟਾਰੀ ਵਾਹਗਾ ਹਾਈਵੇਅ 'ਤੇ ਸਥਿਤ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਗਿਆ ਹੈ। ਭਾਰਤ-ਪਾਕਿਸਤਾਨ ਦੋਵਾਂ ਗਵਾਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋ ਰਹੀ ਰੀਟਰੀਟ ਸੈਰਾਮਨੀ ਦੇਖਣ ਜਾਣ ਵਾਲੇ ਸੈਲਾਨੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਤੋਂ ਬਾਅਦ ਡੀਆਈਜੀ ਸੁਮਿਤ ਗੋਇਲ ਧਰਨੇ ਵਾਲੇ ਸਥਾਨ 'ਤੇ ਪਹੁੰਚੇ ਅਤੇ ਸੈਲਾਨੀਆਂ ਨੂੰ ਰਾਹਤ ਦਵਾਈ। ਕਿਸਾਨ ਆਗੂ ਕਾਬਲ ਸਿੰਘ ਮਹਾਵਾ ਅਤੇ ਸਰਵਨ ਸਿੰਘ ਭੰਧੇਰ ਨੇ ਕਿਹਾ ਕਿ ਉਹ ਸੜਕ ਦੇ ਪਾਸੇ ਧਰਨਾ ਆਪਣੀਆਂ ਮੰਗਾਂ ਨੂੰ ਲੈ ਕੇ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੇ ਸਨ, ਪਰ ਪ੍ਰਸ਼ਾਸਨ ਵੱਲੋਂ ਮਿਲਣ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਸਰਕਾਰ ਦੇ ਕੰਨਾਂ 'ਤੇ ਆਵਾਜ਼ ਪਹੁੰਚਾਉਣ ਲਈ ਧਰਨਾ ਦਿੱਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੁੱਦਿਆਂ 'ਤੇ ਡੂੰਘਾਈ ਨਾਲ ਵਿਚਾਰ-... ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਗ ਲੱਗਣ ਕਰਕੇ ਕਰੀਬ ਪੰਜ ਏਕੜ ਪੱਕੀ ਕਣਕ ਸੜੀ