24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਰਮਿੰਦਰ ਆਵਲਾ ਨੇ ਗੁਰੂ ਹਰਸਹਾਏ ਹਲਕੇ ਨੂੰ ਚਾਰ ਫਾਇਰ ਬ੍ਰਿਗੇਡ ਗੱਡੀਆਂ ਮੁੱਹਈਆ ਕਰਵਾਈਆ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੁਰੂ ਹਰਸਹਾਏ ਦੇ ਉੱਘੇ ਉਦਯੋਗਪਤੀ ਅਤੇ ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਇਲਾਕੇ ਅੰਦਰ ਜਿਥੇ ਪਹਿਲਾਂ...

ਅਜੀਤ ਡੈਸਕ 19-04-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੁਰੂ ਹਰਸਹਾਏ ਦੇ ਉੱਘੇ ਉਦਯੋਗਪਤੀ ਅਤੇ ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਇਲਾਕੇ ਅੰਦਰ ਜਿਥੇ ਪਹਿਲਾਂ ਹੀ ਲੋੜਵੰਦ ਲੋਕਾਂ ਦੀ ਮਦਦ, ਧਾਰਮਿਕ ਥਾਵਾਂ ਦੀ ਮਦਦ ਅਤੇ ਹੋਰ ਵਿਸ਼ੇਸ਼ ਉਪਰਾਲੇ‌ ਕਰਨ ਚ ਮੋਹਰੀ ਰੋਲ ਨਿਭਾਇਆ ਜਾ ਰਿਹਾ ਸੀ ਉਸੇ ਹੀ ਕੜੀ ਨੂੰ‌ ਅੱਗੇ ਵਧਾਉਂਦਿਆਂ ਗੁਰੂ ਹਰਸਹਾਏ ਵਿਧਾਨ ਸਭਾ ਹਲਕੇ ਲਈ ਆਪਣੇ ਕੋਲੋਂ ਚਾਰ ਫਾਇਰ ਬ੍ਰਿਗੇਡ ਗੱਡੀਆਂ ਮੁਹੱਈਆ ਕਰਵਾਈਆਂ ਹਨ।ਇਸ ਲਈ ਇਕ ਟੋਲ ਫਰੀ ਨੰਬਰ ਜਾਰੀ ਕਰਕੇ ਇਲਾਕੇ ਦੀ ਸੇਵਾ ਲਈ ਫਾਇਰ ਬ੍ਰਿਗੇਡ ਗੱਡੀਆਂ ਭੇਟ ਕੀਤੀਆਂ । ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀਟੀ ਰੋਡ 'ਤੇ ਸਥਿਤ ਪਿੰਡ ਗੁੱਦੜ ਢੰਡੀ, ਪਿੰਡ ਹਾਮਦ ਦੇ ਨਜ਼ਦੀਕ ਬਣੇ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਖੜੀਆਂ ਕੀਤੀਆਂ ਫਾਇਰ ਬ੍ਰਿਗੇਡ ਗੱਡੀਆਂ ਲੋਕਾਂ ਦੀ ਸਹੂਲਤ ਲਈ ਵਰਦਾਨ ਸਾਬਤ ਹੋਣਗੀਆਂ ।

ਪਿਛਲੀ ਖ਼ਬਰ ਗੱਡੀ ਤੇ ਮੋਟਰਸਾਈਕਲ ਵਾਲਿਆਂ ਦੀ ਆਪਸੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਅਗਲੀ ਖ਼ਬਰ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ