23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਖ਼ਾਲਸੇ ਦਾ ਸਾਜਨਾ ਦਿਵਸ ਮਨਾ ਕੇ ਭਾਰਤ ਪਰਤਿਆ ਸ਼ਰਧਾਲੂਆਂ ਦਾ ਜਥਾ

ਅਟਾਰੀ (ਅੰਮ੍ਰਿਤਸਰ), 19 ਅਪ੍ਰੈਲ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਪਾਕਿਸਤਾਨ ਸਥਿਤ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ...

ਅਜੀਤ ਡੈਸਕ 19-04-2026

ਅਟਾਰੀ (ਅੰਮ੍ਰਿਤਸਰ), 19 ਅਪ੍ਰੈਲ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਪਾਕਿਸਤਾਨ ਸਥਿਤ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਪਰਤ ਆਇਆ। ਜ਼ੀਰੋ ਲਾਈਨ 'ਤੇ ਡਿਊਟੀ ਦੇ ਰਹੇ ਬੀਐਸਐਫ ਦੇ ਜਵਾਨਾਂ ਨੇ ਜਥੇ ਦਾ ਸਵਾਗਤ ਕਰਦੇ ਯਾਤਰੀਆਂ ਨੂੰ ਭਾਰਤ ਵੱਲ ਤੋਰਿਆ। ਇੰਟੀਗਰੇਟਿਡ ਚੈੱਕ ਪੋਸਟ ਅਟਾਰੀ ਵਿਖੇ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਨੂੰ ਵੱਡੀ ਗਿਣਤੀ ਵਿਚ ਤਾਇਨਾਤ ਕਰ ਦਿੱਤਾ ਗਿਆ ਤਾਂ ਕਿ ਜਥੇ ਨੂੰ ਛੇਤੀ ਕਲੀਅਰੈਂਸ ਕੀਤਾ ਜਾਵੇ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜੀ ਕਾਰਵਾਈ ਕਰਕੇ ਸ਼ਰਧਾਲੂਆਂ ਨੂੰ ਮੰਜਿਲ ਵੱਲ ਰਵਾਨਾ ਕੀਤਾ । ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਨੇ ਕਿਹਾ ਕਿ ਪਾਕਿਸਤਾਨ ਵਿਚ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਦੇਸ਼ਾਂ ਵਿਦੇਸ਼ਾਂ ਵਿਚੋਂ ਸ਼ਰਧਾਲੂ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਖ਼ਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਉਂਦੇ ਹੋਏ ਆਪਣਾ ਜੀਵਨ ਸਫਲ ਬਣਾਇਆ। ਇਸ ਮੌਕੇ ਸ਼ਰਧਾਲੂਆਂ ਨੇ ਆਈਸੀਪੀ ਚੈੱਕ ਪੋਸਟ ਵਿਖੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਏ ਅਤੇ ਬੱਸਾਂ ਤੇ ਸਵਾਰ ਹੋ ਕੇ ਮੰਜ਼ਿਲ ਵੱਲ ਰਵਾਨਾ ਹੋਏ।

ਪਿਛਲੀ ਖ਼ਬਰ ਆਈ.ਪੀ.ਐੱਲ. 2026 'ਚ ਅੱਜ ਕੋਲਕਾਤਾ ਦਾ ਮੁਕਾਬਲਾ ਰਾਜਸਥਾਨ ਅਤੇ ਪੰਜਾਬ ਦਾ ਲਖਨਊ ਨਾਲ ਅਗਲੀ ਖ਼ਬਰ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਿਦੇਸ਼ੀ ਯਾਤਰਾ 'ਤੇ ਸ਼੍ਰੀਲੰਕਾ ਪਹੁੰਚੇ ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ