23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੀ ਹੱਤਿਆ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 19 ਅਪ੍ਰੈਲ (ਜਸਵੰਤ ਸਿੰਘ ਜੱਸ) - ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਅਜੀਤ ਡੈਸਕ 19-04-2026

ਅੰਮ੍ਰਿਤਸਰ, 19 ਅਪ੍ਰੈਲ (ਜਸਵੰਤ ਸਿੰਘ ਜੱਸ) - ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੇ ਬਾਹਰ ਹੋਈ ਇਹ ਘਟਨਾ ਦੇਸ਼ ਵਿਦੇਸ ਦੇ ਸਿੱਖਾਂ ਲਈ ਵੱਡੀ ਚਿੰਤਾ ਵਾਲੀ ਗੱਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਦਿਆਂ ਹਮੇਸ਼ਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕੀਤਾ ਹੈ। ਇਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੇ ਰਾਹੀਂ ਹਮੇਸ਼ਾ ਹੀ ਲੋਕ ਭਲਾਈ ਦੇ ਕਾਰਜਾਂ ਵਿਚ ਵੱਡਾ ਹਿੱਸਾ ਪਾਇਆ ਹੈ। ਗੁਰਦੁਆਰਾ ਸਾਹਿਬਾਨ ਜਿਥੋਂ ਹਮੇਸ਼ਾ ਸਰਬਸਾਂਝੀ ਵਾਲਤਾ ਦਾ ਸੰਦੇਸ਼ ਮਿਲਦਾ ਹੈ ਉਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਗੰਭੀਰ ਹੈ। ਇਸ ਲਈ ਭਾਰਤ ਸਰਕਾਰ ਨੂੰ ਤੁਰੰਤ ਹਰਕਤ ਵਿਚ ਆਉਣਾ ਚਾਹੀਦਾ ਹੈ। ਉਨ੍ਹਾਂ ਇਟਲੀ ਸਰਕਾਰ ਨੂੰ ਇਸ ਘਟਨਾ ਦੇ ਦੋਸੀਆਂ ਖਿਲਾਫ ਸਖਤ ਕਾਰਵਾਈ ਦੀ ਵੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਇਟਲੀ ਵਿਚ ਮਾਰੇ ਗਏ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ।

ਪਿਛਲੀ ਖ਼ਬਰ ਉਤਰਾਖੰਡ ਦੇ ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਔਰਤਾਂ ਦੇ ਕੋਟੇ ਨੂੰ ਰੋਕਣ ਲਈ "ਮਹਿਲਾ ਵਿਰੋਧੀ" ਦੱਸਿਆ ਅਗਲੀ ਖ਼ਬਰ ਖ਼ਾਲਸੇ ਦਾ ਸਾਜਨਾ ਦਿਵਸ ਮਨਾ ਕੇ ਭਾਰਤ ਪਰਤਿਆ ਸ਼ਰਧਾਲੂਆਂ ਦਾ ਜਥਾ